52 ਵੇ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ/ਸੇਵਾਦਾਰ ਭਾਈ ਸੁਖਜੀਤ ਸਿੰਘ ਮਿਨਹਾਸ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਪਿੰਡ ਡਰੋਲੀ ਕਲਾਂ ਆਦਮਪੁਰ ਦੁਆਬਾ ਵਿੱਖੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਜੀ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ 
ਚੱਲ ਰਹੇ ਸ਼ਹੀਦੀ ਸਮਾਗਮਾਂ ਵਿੱਚ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 
ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਪਿੰਡ ਡਰੋਲੀ ਕਲਾਂ ਵੱਲੋਂ ਲਗਵਾਏ ਜਾ ਰਹੇ 
52 ਸਵੈਂ ਇੱਛੁਕ ਖੂਨਦਾਨ ਕੈਂਪ ਦੀਆ ਤਿਆਰੀਆ ਮੁਕੰਮਲ 
ਇਸ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾਦਾਰ ਭਾਈ ਸੁਖਜੀਤ ਸਿੰਘ ਨੇ ਦੱਸਿਆ ਕਿ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਗੁਰਦੁਆਰਾ ਪ੍ਰਬੰਧਕ ਕਮੇਟੀ,ਨਗਰ ਨਿਵਾਸੀ ਇਲਾਕਾ ਨਿਵਾਸੀ ਗ੍ਰਾਮ ਪੰਚਾਇਤ ਅਤੇ ਐਨ ਆਰ ਆਈ ਵੀਰਾਂ ਭੈਣਾਂ ਦੇ ਵੱਡੇ ਸਹਿਯੋਗ ਨਾਲ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਤਹਿਤ ਵੱਖ ਵੱਖ ਕਾਰਜ ਕਰਦੀ ਰਹਿੰਦੀ ਹੈ ਜਿਸ ਦੌਰਾਨ ਇਸ 52 ਸਵੈਂ ਇੱਛੁਕ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਕਰਕੇ ਟੀਮ ਦੀ ਹੌਸਲਾ ਅਫਜ਼ਾਈ ਕਰਨ ਲਈ ਬਤੋਰ ਮੁੱਖ ਮਹਿਮਾਨ 
ਐਸੀ ਕਮਿਸ਼ਨ ਦੇ ਚੇਅਰਮੈਨ 
ਸਰਦਾਰ ਜਸਵੀਰ ਸਿੰਘ ਜੀ ਗੜੀ ਸਾਬ ਜੀ ਪਹੁੰਚ ਰਹੇ ਹਨ ਜੀ ਉਨ੍ਹਾਂ ਨੋਜਵਾਨ ਵੀਰਾਂ ਭੈਣਾਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਆਓ ਆਪਾਂ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਵਿੱਚ ਆਪਣਾਂ ਵੱਡਮੁੱਲਾ ਯੋਗਦਾਨ ਪਾਉਂਦਿਆਂ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਇੱਕ ਯੂਨਿਟ ਖ਼ੂਨਦਾਨ ਜਰੂਰ ਕਰਿਏ ਕਿਉਂਕਿ ਖੂਨਦਾਨ ਹੈ ਮਹਾਂਦਾਨ

Comments