ਪਿੰਡ ਅਜਨੋਹਾ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ

 

ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਪਿੰਡ ਅਜਨੋਹਾ ਵਿਖੇ ਜਗਤ ਗੁਰੂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649 ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਅਰਦਾਸ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਗੁਰਦੁਆਰਾ ਸੁਖ ਸਾਗਰ ਸਾਹਿਬ ਜੀ ਅਜਨੋਹਾ ਤੋਂ ਸ਼ੁਰੂ ਹੋ ਕੇ ਕਮਿਊਨਿਟੀ ਹਾਲ, ਜੰਜਘਰ, ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ, ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ, ਗੁਰਦੁਆਰਾ ਅਕਾਲੀਆਂ ਸਾਹਿਬ ਜੀ ਦੇ ਪੜਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਨਗਰ ਨਿਵਾਸੀਆਂ ਵੱਲੋਂ ਬਹੁਤ ਹੀ ਸ਼ਰਧਾ ਪੂਰਵਕ ਨਗਰ ਕੀਰਤਨ ਚ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਪੜਾਵਾਂ ਦੌਰਾਨ ਸੰਗਤਾਂ ਨੂੰ ਫਲਾਂ ਚਾਹ ਸਮੋਸੇ ਬਰੈਡ ਪਕੌੜਾ ਦਾ ਅਟੁੱਟ ਲੰਗਰ ਵਰਤਾਇਆ ਗਿਆ।

Comments