ਹੁਸ਼ਿਆਰਪੁਰ/ਦਲਜੀਤ ਅਜਨੋਹਾ
*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐੱਫ ਯੂਨੀਅਨ ਵੱਲੋਂ ਗਣਤੰਤਰ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਅਜਨੋਹਾ ਅਤੇ ਪਰਮਜੀਤ ਕਾਤਿਬ ਨੇ ਮਾਹਿਲਪੁਰ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿੱਚ ਕਿਹਾ ਕਿ ਪੰਜਾਬ ਵਿੱਚ 'ਆਪ' ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋ ਗਏ ਹਨ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆਏ ਲਗਭਗ ਦੋ ਲੱਖ ਕਰਮਚਾਰੀਆਂ ਨਾਲ਼ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਜੋ ਅੱਜ ਤੱਕ ਲਾਗੂ ਨਹੀਂ ਹੋਇਆ।ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜਰ ਹੋਏ ਸੂਬਾ ਆਗੂ ਵਰਿੰਦਰ ਵਿੱਕੀ, ਜਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜੀ.ਟੀ.ਯੂ ਜਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਤਿਨ ਸਾਲ ਬੀਤਣ ਉਪਰੰਤ ਵੀ ਕਰਮਚਾਰੀਆਂ ਦੇ ਐਨ.ਪੀ.ਐਸ ਖਾਤੇ ਬੰਦ ਕਰਕੇ ਜੀ.ਪੀ.ਐੱਫ ਖ਼ਾਤੇ ਵੀ ਨਹੀਂ ਖੋਲ੍ਹੇ ਗਏ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦਾ ਇਹ ਰੋਸ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਾਟਰਲੂ ਸਿੱਧ ਹੋਵੇਗਾ।ਉਹਨਾਂ ਦੱਸਿਆ ਕਿ 26 ਜਨਵਰੀ ਨੂੰ ਮੁੱਖ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਲਈ ਬਲਾਕਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ।ਇਸ ਮੌਕੇ ਉਂਕਾਰ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ,ਸਗਲੀ ਰਾਮ, ਅਜੇ ਕੁਮਾਰ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਲਹਿੰਬਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜਰ ਸਨ।*
Comments
Post a Comment