ਹੁਸ਼ਿਆਰਪੁਰ ਜ਼ਿਲ਼੍ਹੇ ਦੇ ਸਮੂਹ ਬਲਾਕਾਂ ਦੇ ਆਂਗਨਵਾੜੀ ਸੈਂਟਰਾਂ 'ਚ ਈ.ਸੀ.ਸੀ.ਈ ਦਿਵਸ ਮਨਾਇਆ -ਬੱਚਿਆਂ ਲਈ ਕਰਵਾਈਆਂ ਸਿੱਖਿਆਤਮਕ ਤੇ ਮਨੋਰੰਜਕ ਗਤੀਵਿਧੀਆਂ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
         ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ 'ਤੇ ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ਼੍ਹੇ ਦੇ ਸਮੂਹ ਬਲਾਕਾਂ ਦੇ ਆਂਗਨਵਾੜੀ ਸੈਂਟਰਾਂ 'ਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ- ਵੱਖ ਸਿੱਖਿਆਤਮਕ ਤੇ ਮਨੋਰੰਜਕ ਗਤੀਵਿਧੀਆਂ, ਜਿਵੇਂ ਕਿ ਚਿੱਤਰਕਾਰੀ ਮੁਕਾਬਲੇ, ਕਵਿਤਾ ਪਾਠ, ਕਹਾਣੀ ਸੁਣਾਉਣਾ, ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫ਼ਾਈ ਅਤੇ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਆਂਗਨਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਨਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ, ਬੌਧਿਕ, ਭਾਵਨਾਤਮਕ ਤੇ ਸਮਾਜਿਕ ਪੱਖਾਂ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੀਆਂ ਹਨ।

Comments