ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ਪਰਵਾਸੀ ਵੀਰਾਂ ਦੀ ਮਦਦ ਨਾਲ ਹੜ੍ਹ ਪੀੜਤ ਇਲਾਕਿਆਂ ਵਿੱਚ 104 ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਗਏ।ਡਾਕਟਰ ਸੂਬੇਦਾਰ ਬਲਦੇਵ ਸਿੰਘ ਪਿੰਡ ਕਾਲਰਾ ਜੋ ਕਿ ਆਰਮੀ ਮੈਡੀਕਲ ਕੋਰ ਤੋਂ ਰਿਟਾਇਰ ਨੇ ਜਿਨ੍ਹਾਂ ਹੜ੍ਹ ਪੀੜਤ ਇਲਾਕਿਆਂ ਵਿੱਚ ਲਗਾਏ ਗਏ ਮੈਡੀਕਲ ਕੈਂਪਾਂ ਵਿੱਚ ਸਹਿਯੋਗ ਕੀਤਾ। ਸੰਸਥਾ ਦੀ ਟੀਮ ਵੱਲੋਂ ਡਾਕਟਰ ਬਲਦੇਵ ਸਿੰਘ ਜੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ,ਡਾਕਟਰ ਸੂਬੇਦਾਰ ਬਲਦੇਵ ਸਿੰਘ ਕਾਲਰਾ ,ਬਲਜੀਤ ਸਿੰਘ ਬਿੱਲਾ ਅਜਨੋਹਾ , ਜਤਿੰਦਰ ਸਿੰਘ ਰਾਣਾ ਖਾਲਸਾ ਮੁਖਲਿਆਣਾ,ਡਾਕਟਰ ਤਰਸੇਮ ਸਿੰਘ, ਉਂਕਾਰ ਸਿੰਘ ਖਾਲਸਾ ਨਰੂੜ, ਸੁਖਦੇਵ ਸਿੰਘ ਮੁਖਲਿਆਣਾ,ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਨਸੀਰਾਬਾਦ,ਨਿਰਮਲ ਸਿੰਘ ਨਰੂੜ, ਮਨਪ੍ਰੀਤ ਸਿੰਘ ਅਜਨੋਹਾ, ਸੁਮੀਤ ਨਾਲ ਸਿੰਘ ਅਜਨੋਹਾ ਆਦਿ।
Comments
Post a Comment