ਡੀ ਸੀ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਗੀਤ '' ਯੁੱਧ ਨਸ਼ਿਆਂ ਵਿਰੁੱਧ ਚੱਲਿਆ ਲੋਕ ਅਰਪਣ

 ਹੁਸ਼ਿਆਰਪੁਰ/ਦਲਜੀਤ ਅਜਨੋਹਾ 
          ''ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਕਾਮਯਾਬ ਕਰਨ ਲਈ ਸੂਬੇ ਦੇ ਵਿਦਿਆਰਥੀਆਂ. ਅਧਿਆਪਕਾਂ. ਸਾਹਿਤ ਅਤੇ ਕਲਾ ਨਾਲ ਜੁੜੇ ਲੋਕਾਂ ਵੱਲੋਂ ਆਪਣਾ ਸਲਾਗਾਯੋਗ ਯੋਗਦਾਨ ਪਾਇਆ ਜਾ ਰਿਹਾ ਹੈ,ਸਿੱਟੇ ਵਜੋਂ ਪੰਜਾਬ ਸਰਕਾਰ ਸੂਬੇ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਸਿਹਤਮੰਦ ਵਾਤਾਵਰਣ ਸਿਰਜਣ ਵਿੱਚ ਕਾਮਯਾਬ ਹੋਵੇਗੀ l ਇਨਾ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਆਸ਼ਿਕਾ ਜੈਨ ਆਈ ਏ ਐਸ ਨੇ ਲੈਕਚਰਾਰ ਸੁਖਦੇਵ ਸਿੰਘ (ਸੰਗੀਤ ਤੇ ਆਵਾਜ਼), ਵਰਿੰਦਰ ਸਿੰਘ ਨਿਮਾਣਾ (ਲੇਖਕ ਤੇ ਆਵਾਜ਼) ਵੱਲੋਂ ਲਿਖਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਪੰਜਾਬੀ ਗੀਤ ' ਯੁੱਧ ਨਸ਼ਿਆਂ ਵਿਰੁੱਧ ਚੱਲਿਆ........... ਨੂੰ ਲੋਕ ਅਰਪਣ ਕਰਨ ਸਮੇਂ ਕੀਤਾ l ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ੇ ਦੀ ਬਿਮਾਰੀ ਇਨਸਾਨ ਦੀ ਸਰੀਰਕ ਤੇ ਮਾਨਸਿਕ ਸ਼ਕਤੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ,ਜਿਸ ਕਰਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇਸ ਮਾੜੀ ਬੁਰਾਈ ਪ੍ਰਤੀ ਜਾਗਰੂਕ ਕਰਨ ਦੀ ਹਮੇਸ਼ਾ ਜਰੂਰਤ ਹੁੰਦੀ ਹੈl ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ,ਖੇਡਾਂ ਅਤੇ ਕੋਮਲ ਕਲਾਵਾਂ ਰਾਹੀਂ ਇਹ ਦੱਸਣਾ ਜਰੂਰੀ ਹੁੰਦਾ ਹੈ ਕਿ ਸਮਝਦਾਰ ਇਨਸਾਨ ਆਪਣੀ ਜ਼ਿੰਦਗੀ ਵਿੱਚ ਸੁਪਨੇ ਪੂਰੇ ਕਰਨ ਲਈ ਕਿਸੇ ਤਰ੍ਹਾਂ ਵੀ ਨਸ਼ੇ ਦਾ ਸਹਾਰਾ ਨਾ ਲਵੇ ਸਗੋਂ ਸਖਤ ਮਿਹਨਤ ਅਤੇ ਹਾਂ ਪੱਖੀ ਨਜ਼ਰੀਏ ਨਾਲ ਆਪਣੀ ਮੰਜ਼ਿਲ ਦੀ ਤਲਾਸ਼ ਕਰਨ ਦੀ ਕੋਸ਼ਿਸ਼ ਕਰੇ. I ਉਹਨਾਂ ਨਸ਼ਾਖੋਰੀ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਹੁਸ਼ਿਆਰਪੁਰ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿਆਰ ਕੀਤੇ ਜਾਗਰੂਕਤਾ ਗੀਤ 'ਯੁੱਧ ਨਸ਼ਿਆਂ ਵਿਰੁੱਧ ਚੱਲਿਆ.......ਦੀ ਸਲਾਗਾ ਕਰਦਿਆਂ ਕਿਹਾ ਕਿ ਇਹ ਕੋਸ਼ਿਸ਼ ਸਕੂਲ ਅਤੇ ਕਾਲਜ ਪੜ੍ਹਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਲਈ ਮਦਦਗਾਰ ਸਾਬਤ ਹੋਵੇਗੀ । ਇਸ ਮੌਕੇ ਏ ਡੀ ਸੀ (ਵਿਕਾਸ) ਨਿਕਾਸ ਕੁਮਾਰ ਆਈ ਏ ਐਸ, ਏ ਡੀ ਸੀ (ਜਨਰਲ ) ਅਮਰਬੀਰ ਕੌਰ ਭੁੱਲਰ,ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ ਪ੍ਰਸ਼ਾਸਨ ਦੇ ਵੱਖ ਵੱਖ ਉੱਚ ਅਧਿਕਾਰੀ ਵੀ ਹਾਜ਼ਰ ਸਨl ਕੈਪਸ਼ਨ :ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ ਆਈ ਏਐਸ ਲੈਕਚਰਾਰ ਸੁਖਦੇਵ ਸਿੰਘ ਅਤੇ ਵਰਿੰਦਰ ਸਿੰਘ ਨਿਮਾਣਾ ਵੱਲੋਂ ਤਿਆਰ ਕੀਤਾ ਨਸ਼ਿਆਂ ਖਿਲਾਫ ਜਾਗਰੂਕਤਾ ਗੀਤ 'ਯੁੱਧ ਨਸ਼ਿਆਂ ਵਿਰੁੱਧ ਚੱਲਿਆ... ਨੂੰ ਲੋਕ ਅਰਪਣ ਕਰਦੇ ਹੋਏl

Comments