ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਰਵਾਏ ਸਮਾਰੋਹ ਮੌਕੇ ਐਸਪੀ ਸਿੰਘ ਓਬਰਾਏ ਚੈਰੀਟੇਬਲ ਟਰੱਸਟ ਦੇ ਪ੍ਰਬੰਧਕਾਂ ਵੱਲੋਂ ਕਾਲਜ ਦੇ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆ ਦੀ ਆਰਥਿਕ ਮਦਦ ਦੇਣ ਉਦੇਸ਼ ਨਾਲ ਸ਼ੁਰੂ ਕੀਤੀ ਸਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਇਸ ਸੈਸ਼ਨ ਦੇ ਹੋਣਹਾਰ ਵਿਦਿਆਰਥੀਆਂ ਲਈ ਇਕ ਲੱਖ ਰੁਪਏ ਦੀ ਵਜੀਫਾ ਰਾਸ਼ੀ ਦਾ ਚੈੱਕ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੂੰ ਸੌਂਪਿਆ। ਇਸ ਮੌਕੇ ਟਰੱਸਟ ਦੇ ਪਟਿਆਲਾ ਜੋਨ ਤੋਂ ਇੰਚਾਰਜ ਮੈਡਮ ਇੰਦਰਜੀਤ ਕੌਰ ਗਿੱਲ ਨੇ ਕਿਹਾ ਕਿ ਇਸ ਸੰਸਥਾ ਦਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵੱਡਾ ਯੋਗਦਾਨ ਹੈ ਅਤੇ ਸਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਹਰ ਸਾਲ ਚੋਣਵੇਂ ਹੁਸ਼ਿਆਰ ਵਿਦਿਆਰਥੀਆਂ ਨੂੰ ਇਹ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਟਰੱਸਟ ਦੇ ਸੰਚਾਲਕਾਂ ਨੂੰ ਕਾਲਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਵਜ਼ੀਫਾ ਰਾਸ਼ੀ ਲਈ ਚੁਣੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਪ੍ਰਸਿੱਧ ਦਾਨੀ ਸ਼ਖ਼ਸੀਅਤ ਡਾ ਐਸ ਪੀ ਸਿੰਘ ਓਬਰਾਏ ਸਮੇਤ ਟਰੱਸਟ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਸੰਚਾਲਕਾਂ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਟਰੱਸਟ ਦੇ ਹੁਸ਼ਿਆਰਪੁਰ ਜੋਨ ਤੋਂ ਇੰਚਾਰਜ ਆਗਿਆਪਾਲ ਸਿੰਘ, ਰਾਕੇਸ਼ ਕੁਮਾਰ, ਚੰਦਰ ਪ੍ਰਕਾਸ਼ ਸਮੇਤ ਕਾਲਜ ਦੇ ਦਫ਼ਤਰੀ ਸਟਾਫ ਤੋਂ ਗੁਰਪ੍ਰੀਤ ਸਿੰਘ, ਅਨਿਲ ਜੰਡੋਲੀ, ਕਮਲਪ੍ਰੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
Comments
Post a Comment