ਪਰੀਖਾਵਾਂ ਵਿੱਚ ਧਾਰਮਿਕ ਭਾਵਨਾ ਦਾ ਸਨਮਾਨ ਵਾਲਾ ਫੈਸਲਾ ਇਤਿਹਾਸਿਕ /ਨਿਪੁੰਨ ਸ਼ਰਮਾਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕੀਤਾ

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਹਰਿਆਣਾ ਸਰਕਾਰ ਦੇ ਉਸ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਅਧੀਨ ਇਮਤਿਹਾਨਾਂ ਦੌਰਾਨ ਹਿੰਦੂ ਔਰਤਾਂ ਨੂੰ ਮੰਗਲਸੂਤਰ ਪਹਿਨਣ ਅਤੇ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਸ੍ਰੀ ਸਾਹਿਬ (ਕਿਰਪਾਨ) ਧਾਰਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਇਹ ਫੈਸਲਾ ਧਾਰਮਿਕ ਸਵਤੰਤਰਤਾ, ਸੱਭਿਆਚਾਰਕ ਸਨਮਾਨ ਅਤੇ ਸੰਵਿਧਾਨ ਵੱਲੋਂ ਪ੍ਰਦਾਨ ਕੀਤੇ ਅਧਿਕਾਰਾਂ ਦੀ ਮਜ਼ਬੂਤ ਪ੍ਰਗਟਾਵਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਔਰਤਾਂ ਨੂੰ ਬਿਨਾਂ ਕਿਸੇ ਮਾਨਸਿਕ ਦਬਾਅ ਤੋਂ ਆਪਣੀ ਧਾਰਮਿਕ ਪਛਾਣ ਨਾਲ ਪਰੀਖਾ ਵਿੱਚ ਬੈਠਣ ਦਾ ਅਧਿਕਾਰ ਮਿਲ ਗਿਆ ਹੈ। ਉਨ੍ਹਾਂ ਨੇ ਇਸ ਸੰਵੇਦਸ਼ੀਲ ਅਤੇ ਦੂਰਦਰਸ਼ੀ ਫੈਸਲੇ ਲਈ ਭਾਜਪਾ ਵੀ ਅਗਵਾਈ ਵਾਲੀ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਸ਼ਰਮਾ ਨੇ ਕਿਹਾ ਕਿ ਭਾਜਪਾ ਸਰਕਾਰ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ” ਦੇ ਸੰਕਲਪ ਤੇ ਚੱਲਦੇ ਹੋਏ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ। ਇਹ ਫੈਸਲਾ ਸਮਾਜਿਕ ਸਮਰਸਤਾ ਨੂੰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਵਿੱਚ ਆਤਮਵਿਸ਼ਵਾਸ ਵਧਾਏਗਾ।

Comments