**ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਵਿਖੇ ਮਹਾਨ ਗੁਰਮਤਿ ਸਮਾਗਮ 12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ/ਸੰਤ ਗੁਰਚਰਨ ਸਿੰਘ***ਇਹ ਗੁਰਮਤਿ ਸਮਾਗਮ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ/ਸੰਤ ਗੁਰਚਰਨ ਸਿੰਘ
ਫਗਵਾੜਾ/ਦਲਜੀਤ ਅਜਨੋਹਾ
ਤਪ ਅਸਥਾਨ ਨਿਰਮਲ ਕੁਟੀਆ ਛੰਭ ਵਾਲੀ ਪੰਡਵਾ ਵਿਖੇ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 12 ਫਰਵਰੀ ਨੂੰ ਮਜੂਦਾ ਗੱਦੀ ਨਸ਼ੀਨ ਸੰਤ ਗੁਰਚਰਨ ਸਿੰਘ ਹੋਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਂਪੁਰਸ਼ ਸੰਤ ਗੁਰਚਰਨ ਸਿੰਘ ਹੋਰਾਂ ਨੇ ਦੱਸਿਆ ਕੇ ਇਸ ਗੁਰਮਤਿ ਸਮਾਗਮ ਦੌਰਾਨ ਸੰਤ ਮਲਕੀਤ ਸਿੰਘ ਜੀ ਮਜ਼ਾਰੀ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਸੰਤ ਗੁਰਚਰਨ ਸਿੰਘ ਹੋਰਾਂ ਵਲੋਂ ਸਮੂਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ
Comments
Post a Comment