ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮ ਨੇ ਭਰੇ ਸੈਂਪਲਕੇਕ ,ਪੇਸਟਰੀ, ਗੁੜ ਗੱਚਕ ,ਵਨਸਪਤੀ ਤੇਲ ਅਤੇ ਘਿਓ ਸਮੇਤ ਜੂਸ ਦੇ 6 ਸੈਂਪਲ ਭਰੇ ਤੇ ਕੀਤੀ ਚੈਕਿੰਗ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਖਪਤਕਾਰਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦੇ ਪਦਾਰਥ ਉਪਲੱਬਧ ਕਰਵਾਉਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਦੇ ਹੁਕਮਾਂ ਹੇਠ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫਸਰ ਵਿਵੇਕ ਕੁਮਾਰ ਅਤੇ ਟੀਮ ਮੈਂਬਰਾਂ ਨੇ ਅੱਜ ਹੁਸ਼ਿਆਰਪੁਰ ਚ ਦੁਕਾਨਾਂ ਤੋ ਕੇਕ ,ਪੇਸਟਰੀ, ਗੁੜ ਗੱਚਕ ,ਵਨਸਪਤੀ ਤੇਲ ਅਤੇ ਘਿਓ ਸਮੇਤ ਜੂਸ ਦੇ 6 ਸੈਂਪਲ ਭਰੇ ਅਤੇ ਚੈਕਿੰਗ ਕੀਤੀ। 

ਇਸ ਬਾਰੇ ਗੱਲ ਕਰਦਿਆਂ ਜਿਲਾ ਸਿਹਤ ਅਫਸਰ ਡਾ.ਜਤਿੰਦਰ ਭਾਟੀਆ ਨੇ ਕਿਹਾ ਕਿ ਮਿਲਾਵਟ ਅਤੇ ਗੁਣਵੱਤਾ ਰਹਿਤ ਖਾਧ ਪਦਾਰਥਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਜਨਤਾ ਦੀ ਸਿਹਤ ਨਾਲ ਕੋਈ ਸਮਝੌਤਾ ਨਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਅਤੇ ਉਹਨਾਂ ਦੀ ਟੀਮ ਵਲੋਂ ਸ਼ਿਵਮ ਹਸਪਤਾਲ ਦੇ ਨੇੜੇ ਦੀਆ ਦੁਕਾਨਾਂ ਅਤੇ ਰੇਹੜੀਆਂ ਵਾਲਿਆ ਤੋ ਜੂਸ ਦੇ ਸੈਂਪਲ ਭਰੇ ਗਏ ਹਨ।ਭਰੇ ਗਏ ਸੈਂਪਲਾਂ ਨੂੰ ਜਾਂਚ ਲਈ ਫੂਡ ਲੈਬ ਭੇਜਿਆ ਗਿਆ ਹੈ ਅਤੇ ਰਿਪੋਰਟ ਦੇ ਆਧਾਰ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਟੀਮ ਵੱਲੋੰ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਮਿਆਰੀ ਖਾਧ ਪਦਾਰਥਾਂ ਦੀ ਵਰਤੋਂ ਕਰਨ ਅਤੇ ਸਾਫ਼-ਸੁਥਰੇ ਅਤੇ ਸੁਰੱਖਿਅਤ ਢੰਗ ਨਾਲ ਉਤਪਾਦ ਤਿਆਰ ਕਰਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਖਾਧ ਪਦਾਰਥਾਂ ਦੀ ਖਰੀਦਦਾਰੀ ਦੌਰਾਨ ਗੁਣਵੱਤਾ ਅਤੇ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ।
ਡਾ. ਭਾਟੀਆ ਨੇ ਇਹ ਵੀ ਕਿਹਾ ਕਿ ਵਿਭਾਗ ਦਾ ਮਕਸਦ ਸਿਰਫ਼ ਕਾਰਵਾਈ ਨਹੀਂ, ਸਗੋਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਵੀ ਹੈ ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਰੱਖਿਆ ਲਈ ਸਾਵਧਾਨ ਰਹਿਣ।

Comments