ਸਬ ਡਵੀਜ਼ਨ ਗੜ੍ਹਸ਼ੰਕਰ ‘ਚ ਪੈਂਦੇ ਸਮੂਹ ਵਿੱਦਿਅਕ ਅਦਾਰਿਆਂ 'ਚ 6 ਫਰਵਰੀ ਨੂੰ ਛੁੱਟੀ ਦਾ ਐਲਾਨ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
    
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਰਬੀਰ ਕੌਰ ਭੁੱਲਰ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ 4 ਫਰਵਰੀ 2026 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਸਬ ਡਵੀਜ਼ਨ ਗੜ੍ਹਸ਼ੰਕਰ ਵਿਚ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।
   ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
      ਜ਼ਿਕਰਯੋਗ ਹੈ ਕਿ 4 ਤੋਂ 6 ਫਰਵਰੀ 2026 ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮੀਨਾਰ-ਏ-ਬੇਗਮਪੁਰਾ, ਚਰਨ ਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।

Comments