ਥਾਣਾ ਮੁੱਖੀ ਮਾਹਿਲਪੁਰ ਸਬ ਇੰਸਪੈਕਟਰ ਮਦਨ ਸਿੰਘ ਹੋਰਾਂ ਨੂੰ ਨਗਰ ਕੀਰਤਨ ਦੌਰਾਨ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਲੈ ਕਿ ਕੀਤਾ ਸਨਮਾਨਤ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਗੁਰਦੁਆਰਾ  ਸ਼ਹੀਦਾਂ  ਲੱਧੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਜ਼ਾਏ ਨਗਰ ਕੀਰਤਨ ਤੇ ਮਾਹਿਲਪੁਰ ਸ਼ਹਿਰ ਵਿੱਚ ਆਵਾਜਾਈ ਨੂੰ ਨਿਰਵਿਘਨ ਚਲਦਾ ਰੱਖਣ ਤੇ ਗੁਰਦੁਆਰਾ  ਸ਼ਹੀਦਾਂ ਪ੍ਰਬੰਧਕ ਕਮੇਟੀ ਵਲੋਂ ਥਾਣਾ ਮੁੱਖੀ ਸਬ ਇੰਸਪੈਕਟਰ ਮਦਨ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ  ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਤੇ ਕੱਢੇ ਗਏ ਨਗਰ ਕੀਰਤਨ ਵਿਚ ਥਾਣਾ ਮੁੱਖੀ ਸਬ ਇੰਸਪੈਕਟਰ ਮਦਨ ਸਿੰਘ ਦੇ ਬਹੁਤ ਵਧੀਆ ਢੰਗ ਨਾਲ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਨਗਰ ਕੀਰਤਨ ਬਹੁਤ ਹੀ  ਸ਼ਾਂਤੀ ਪੂਰਵਕ ਨੇਪਰੇ ਚੜਿਆ। ਮਾਹਿਲਪੁਰ ਸ਼ਹਿਰ ਅੰਦਰ ਆਵਾਜਾਈ ਨੂੰ ਨਿਰਵਿਘਨ ਚਲਦਾ ਰੱਖਣ ਲਈ ਐਸ ਆਈ ਮਦਨ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ।

Comments