ਕੋਟ ਫਤੂਹੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਪਿੰਡ ਕੋਟ ਫਤੂਹੀ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਐਨ.ਆਰ.ਆਈ ਵੀਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਧੰਨ ਧੰਨ ਸ਼੍ਰੀ ਗੂਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਰਧਾਪੂਰਵਕ ਸਜਾਇਆ ਗਿਆ।ਇਹ ਨਗਰ ਕੀਰਤਨ ਪਿੰਡ ਕੋਟ ਫਤੂਹੀ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਜੀ ਤੋਂ ਆਰੰਭ ਹੋ ਕੇ ਪਿੰਡ ਠੀਂਡਾ, ਪਿੰਡ ਬਹਿਬਲ ਪੁਰ, ਅੱਡਾ ਕੋਟ ਫਤੂਹੀ, ਪਿੰਡ ਕੋਟਲਾ ਤੋਂ ਹੁੰਦਾ ਹੋਇਆ ਵਾਪਿਸ ਪਿੰਡ ਕੋਟ ਫਤੂਹੀ ਗੁਰਦੁਆਰਾ ਸ੍ਰੀ ਗੁਰੂ ਰਵੀਦਾਸ ਜੀ ਵਿਖੇ ਸੰਪਨ ਹੋਇਆ। ਇਸ ਨਗਰ ਕੀਰਤਨ ਦੌਰਾਨ ਗਿਆਨੀ ਗੁਰਸ਼ਰਨ ਸਿੰਘ ਬਬੀਹਾ ਮਾਹਿਲਪੁਰ ਵਾਲਿਆਂ ਦਾ ਕੀਰਤਨੀ ਜਥੇ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਨਗਰ ਕੀਰਤਨ ਵਿੱਚ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੂੰ ਪਹੁੰਚਣ ਅਤੇ ਸਹਿਯੋਗੀਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।।ਇਸ ਜਾਣਕਾਰੀ ਚੇਅਰਮੈਨ ਮੋਹਣ ਲਾਲ, ਕਮੇਟੀ ਪ੍ਰਧਾਨ ਹਰਭਜਨ ਲਾਲ ਵਿਰਦੀ, ਗੁਰਜੀਤ ਸਿੰਘ, ਹੈੱਡ ਗ੍ਰੰਥੀ ਅਮਰੀਕ ਸਿੰਘ, ਜੋਗਾ ਰਾਮ, ਮਾਸਟਰ ਰਾਮ ਪਿਆਰਾ, ਮਹਿੰਦਰ ਰਾਮ ਮਲਕੀਅਤ ਸਿੰਘ ਸੋਨੂੰ, ਜੁਝਾਰ ਸਿੰਘ ,ਜਗਤਾਰ ਸਿੰਘ, ਰਾਮ ਲੁਭਾਇਆ, ਹਰਪ੍ਰੀਤ ਸਿੰਘ, ਲਵਦੀਪ ਸਿੰਘ, ਅਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਸੋਨੂੰ, ਦੇਵ ਰਾਜ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।ਇਸ ਮੌਕੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ

Comments