ਸੰਤ ਭਿੰਡਰਾਂ ਵਾਲਿਆਂ ਦੇ ਜਨਮਦਿਨ ਤੇ ਹੋਣ ਵਾਲਾ ਇਕੱਠ ਖਾਲਿਸਤਾਨ ਦੀ ਪ੍ਰਾਪਤੀ ਲਈ ਮੀਲ ਪੱਥਰ ਸਿੱਧ ਹੋਵੇਗਾ :- ਸਿੰਗੜੀਵਾਲਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦਾ ਜਨਮ ਦਿਨ 12 ਫ਼ਰਵਰੀ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਹੋਣ ਵਾਲਾ ਇਕੱਠ ਖਾਲਿਸਤਾਨ ਦੀ ਪ੍ਰਾਪਤੀ ਲਈ ਮੀਲ ਪੱਥਰ ਸਿੱਧ ਹੋਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦਫਤਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਅਤੇ ਉਹਨਾਂ ਦੇ ਸਾਥੀ ਸਿੰਘਾਂ ਨੇ ਸ਼ਹਾਦਤ ਦਾ ਜਾਮ ਪੀਤਾ ਉਹਨਾਂ ਤੋਂ ਬਾਅਦ ਸਰਦਾਰ ਸਿਮਰਨਜੀਤ ਸਿੰਘ ਮਾਨ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਲਗਾਤਾਰ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕਰਦੇ ਆ ਰਹੇ ਹਨ ਇਸ ਸਮੇਂ ਜਥੇਦਾਰ ਗੁਰਦੀਪ ਸਿੰਘ ਖੁਣਖੁਣ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਅਤੇ ਉਹਨਾਂ ਦੇ ਸਾਥੀ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਨ ਲਈ ਹੁਸ਼ਿਆਰਪੁਰ ਤੋਂ ਵੱਡੇ ਕਾਫਲੇ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ ਇਸ ਮੀਟਿੰਗ ਵਿੱਚ ਇਹ ਫੈਸਲਾਂ ਹੋਇਆ ਕਿ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ 21 ਫਰਵਰੀ ਨੂੰ ਲੁਧਿਆਣਾ ਵਿੱਚ " ਡੈਲੀਗੇਟ ਇਜਲਾਸ " ਚ ਸ਼ਮੂਲੀਅਤ ਕੀਤੀ ਜਾਵੇਗੀ ਇਸ ਸਮੇਂ ਪਰਮਿੰਦਰ ਸਿੰਘ ਖਾਲਸਾ ਮੁਕੇਰੀਆਂ,ਸੰਦੀਪ ਸਿੰਘ ਖਾਲਸਾ ਟਾਂਡਾ, ਬੀਬੀ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਹਰਵਿੰਦਰ ਸਿੰਘ ਹੀਰਾ, ਸਤਵੰਤ ਸਿੰਘ ਮੁਰਾਦਪੁਰ, ਮਹਿੰਦਰ ਸਿੰਘ ਬੋਦਲ, ਸੁਰਿੰਦਰ ਸਿੰਘ ਨਸਰਾਲਾ,ਗੁਰਵਿੰਦਰ ਸਿੰਘ ਹੈਦਰੋਵਾਲ, ਹੈਪੀ ਹੈਦਰੋਵਾਲ, ਕੁਲਵਿੰਦਰ ਸਿੰਘ ਖੁਣਖੁਣ, ਸੁਖਦੇਵ ਸਿੰਘ ਕਾਹਰੀ, ਬੁੱਧ ਸਿੰਘ ਨੰਦਗੜ੍ਹ, ਗੁਰਦੀਪ ਸਿੰਘ ਝੱਜ ਆਦਿ ਸ਼ਾਮਿਲ ਸਨ।

Comments
Post a Comment