ਸੰਤ ਪ੍ਰੇਮ ਦਾਸ ਜੀ ਦੇ ਬਰਸੀ ਸਮਾਗਮ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਸ਼ਰਧਾ ਪੂਰਵਕ ਮਨਾਏ


ਹੁਸ਼ਿਆਰਪੁਰ/ ਦਲਜੀਤ ਅਜਨੋਹਾ 
 ਮਹਾਨ ਤਪੱਸਵੀ ਸ੍ਰੀਮਾਨ 108 ਸੰਤ ਬਾਬਾ ਪ੍ਰੇਮ ਦਾਸ ਜੀ ਦੇ ਬਰਸੀ ਸਮਾਗਮ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਪ੍ਰਸਿੱਧ ਰਾਗੀ ਜਥਿਆਂ ਅਤੇ ਸੰਤਾਂ ਮਹਾਂਪੁਰਖਾਂ ਵਲੋੰ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ। 
ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਜਨਰਲ਼ ਸਕੱਤਰ ਸੰਤ  ਇੰਦਰ ਦਾਸ ਸੇਖੈ, ਸੰਤ ਸਰਵਣ ਦਾਸ ਸਲੇਮਟਾਵਰੀ, ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਧਰਮਪਾਲ ਸ਼ੇਰਗੜ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਚੌਰ, ਸੰਤ ਸਤਨਾਮ ਦਾਸ ਵਿਛੋਹੀ, ਸੰਤ ਕ੍ਰਿਪਾਲ ਦਾਸ ਭਾਰਟਾ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮੇਹਨਾ,ਡੇਰਾ ਬੋਹਣ ਦੇ ਸੇਵਾਦਾਰ ਲਵਪ੍ਰੀਤ ਦੇ ਜਥੇ ਵਲੋੰ ਕਥਾ ਕੀਰਤਨ ਰਾਹੀਂ ਸੰਤ ਪ੍ਰੇਮ ਦਾਸ ਜੀ ਨੂੰ ਸ਼ਰਧਾ ਸੁਮਨ ਭੇਟ ਕੀਤੇ ਅਤੇ ਨਾਮਬਾਣੀ ਨਾਲ ਜੋੜਿਆ। 
         ਇਸ ਮੌਕੇ ਸੰਤ ਸਰਵਣ ਦਾਸ ਜੀ ਵਲੋੰ ਸੰਤਾਂ ਮਹਾਂਪੁਰਸ਼ਾਂ,ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਚੱਬੇਵਾਲ ਵਿਧਾਇਕ ਡਾ. ਇਸ਼ਾਂਕ ਕੁਮਾਰ,ਡਾ. ਜਸਵੰਤ ਸਿੰਘ ਐਸ ਐਮ ਓ, ਰਜਿੰਦਰ ਕੁਮਾਰ ਭਾਟੀਆ ਰਿਟਾ.ਡਾਇਰੈਕਟਰ, ਇੰਜੀ.ਮਨਰੂਪ ਸਿੰਘ, ਐਡਵੋਕੇਟ ਪਲਵਿੰਦਰ ਮਾਨਾ,ਕੁਲਵੰਤ ਰਾਏ, ਲੰਬੜਦਾਰ ਹਰਭਜਨ ਦਾਸ ਕਰਾੜੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

Comments