ਹੁਸ਼ਿਆਰਪੁਰ/ਦਲਜੀਤ ਅਜਨੋਹਾ
: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਸਮੱਗਰੀ ਲੈ ਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹੁਕਮਾਂ ਅਨੁਸਾਰ, ਇਨ੍ਹਾਂ ਰੂਟਾਂ 'ਤੇ ਮਾਈਨਿੰਗ ਸਮੱਗਰੀ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਸਿਰਫ਼ ਸ਼ਾਮ 7.00 ਵਜੇ ਤੋਂ ਸਵੇਰੇ 7:00 ਵਜੇ ਤੱਕ ਹੀ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ 20 ਮਾਰਚ, 2026 ਤੱਕ ਇਨ੍ਹਾਂ ਵਾਹਨਾਂ ਦੀ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਨਿਰੰਤਰਤਾ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਉਤਸਵ ਮੌਕੇ 4 ਫਰਵਰੀ ਤੋਂ 6 ਫਰਵਰੀ, 2026 ਤੱਕ ਸ੍ਰੀ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ (ਮੀਨਾਰ-ਏ-ਬੇਗਮਪੁਰਾ), ਚਰਨ ਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਮੇਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਸੁਚਾਰੂ ਆਵਾਜਾਈ ਪ੍ਰਣਾਲੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ 'ਤੇ ਮਾਈਨਿੰਗ ਸਮੱਗਰੀ ਲੈ ਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ 4 ਫਰਵਰੀ 2026 ਤੋਂ 6 ਫਰਵਰੀ 2026 ਤੱਕ ਪੂਰੀ ਤਰ੍ਹਾਂ ਬੰਦ ਰਹੇਗੀ।
Comments
Post a Comment