ਐਨਐੱਸਐੱਸ ਯੂਨਿਟ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਐੱਨਐੱਸਐੱਸ ਯੂਨਿਟ ਵਲੋਂ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪਿ੍ਰੰ ਡਾ ਪਰਵਿੰਦਰ ਸਿੰਘ, ਐੱਨਐੱਸਐੱਸ ਯੂਨਿਟ ਦੇ ਇੰਚਾਰਜ ਡਾ ਬਲਵੀਰ ਕੌਰ, ਡਾ ਰਾਜਿਦਰ ਪ੍ਰਸਾਦ, ਪ੍ਰੋ ਜਸਦੀਪ ਕੌਰ ਨੇ ਵਿਦਿਆਰਥੀਆਂ ਨਾਲ ਰਾਸ਼ਟਰੀ ਵੋਟਰ ਦਿਵਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੂਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਵਿੱਚ ਵੋਟ ਪ੍ਰਣਾਲੀ ਹੀ ਲੋਕਾਂ ਦੀ ਅਸਲ ਤਾਕਤ ਹੈ। ਇਸ ਵੋਟ ਪ੍ਰਣਾਲੀ ਵਿੱਚ ਯੁਵਕ ਵਰਗ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਰਾਸ਼ਟਰ ਦੇ ਬਹਪੱਖੀ ਵਿਕਾਸ ਲਈ ਚੰਗੇ ਆਗੂਆਂ ਨੂੰ ਤਰਜੀਹ ਦਿੱਤੀ ਜਾ ਸਕੇ। ਬੁਲਾਰਿਆਂ ਨੇ ਕਿਹਾ ਕਿ ਵੋਟਰ ਦਿਵਸ ਸਾਨੂੰ ਧਰਮ, ਜਾਤ ਅਤੇ ਖੇਤਰ ਦੀਆਂ ਵੰਡੀਆਂ ਤੋਂ ਉੱਪਰ ਉੱਠ ਕੇ ਸਮਾਜ ਤੇ ਦੇਸ਼ ਦੀ ਸੇਵਾ ਵਿੱਚ ਜੁਟੇ ਲੋਕਾਂ ਨੂੰ ਸਮਰਥਨ ਦੇਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਯੂਨਿਟ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੋਟਰ ਦਿਵਸ ਦੀ ਮਹੱਤਤਾ ‘ਤੇ ਰਾਸ਼ਟਰ ਦੇ ਵਿਕਾਸ, ਲੋਕਾਂ ਨੂੰ ਸਸ਼ਕਤ ਕਰਨ ਅਤੇ ਬਿਨ੍ਹਾਂ ਕਿਸੇ ਲਾਲਚ ਜਾਂ ਦਬਾਅ ਤੋਂ ਵੋਟ ਦੇ ਸਹੀ ਇਸਤੇਮਾਲ ਦਾ ਸੰਕਲਪ ਲਿਆ।

Comments