ਆਲ ਇੰਡੀਆ ਆਦਿ ਧਰਮ ਮਿਸ਼ਨ ਨੇ ਸੁਖਵੀਰ ਦੁਗਾਲ ਨੂੰ ਪਟਿਆਲਾ ਜਿਲੇ ਦੇ ਪ੍ਰਧਾਨ ਬਣਾਇਆ -ਧਰਮ ਅਸਥਾਨ ਬੇਗਮਪੁਰਾ ਸ੍ਰੀ ਖੁਰਾਲਗੜ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਪਟਿਆਲਾ /ਦਲਜੀਤ ਅਜਨੋਹਾ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੀ ਪਟਿਆਲਾ ਜ਼ਿਲੇ ਦੀ ਵਿਸ਼ੇਸ਼ ਮੀਟਿੰਗ ਜੱਗੀ ਪਾਤੜਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਆਦਿ ਧਰਮ ਮਿਸ਼ਨ ਨੂੰ ਪੰਜਾਬ ਅਤੇ ਪਟਿਆਲੇ ਅੰਦਰ ਮਜਬੂਤ ਕਰਨ ਅਤੇ ਮਿਸ਼ਨ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵੱਖ ਵੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਹਾਜਰ ਇਕੱਠ ਵਲੋਂ ਸਰਬਸੰਮਤੀ ਨਾਲ ਫੈਂਸਲਾ ਕਰਕੇ ਮਾਸਟਰ ਸੁਖਵੀਰ ਦੁਗਾਲ ਨੂੰ ਆਲ ਇੰਡੀਆ ਆਦਿ ਧਰਮ ਮਿਸ਼ਨ ਜ਼ਿਲਾ ਪਟਿਆਲਾ ਅਤੇ ਜੱਗੀ ਪਾਤੜਾਂ ਨੂੰ ਤਹਿਸੀਲ ਪਾਤੜਾਂ,ਮਾਸਟਰ ਗੁਰਮੁੱਖ ਸਿੰਘ ਨੂੰ ਸ਼ੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਜਿਸਦਾ ਸਮੂਹ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਕੌਮ ਦੇ ਮਹਾਨ ਰਹਿਬਰ ਬਾਬੂ ਮੰਗੂ ਰਾਮ ਮੁਗੋਵਾਲੀਆ, ਬਾਬਾ ਸਾਹਿਬ ਡਾ. ਅੰਬੇਡਕਰ, ਬਾਬੂ ਕਾਂਸ਼ੀ ਰਾਮ, ਬਾਬਾ ਬੰਤਾ ਰਾਮ ਘੇੜਾ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਪੰਜਾਬ ਦੇ ਹਰ ਜ਼ਿਲੇ, ਤਹਿਸੀਲਾਂ ਅਤੇ ਬਲਾਕ ਪੱਧਰ ਤੇ ਆਦਿ ਧਰਮ ਮਿਸ਼ਨ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ 11 ਅਪ੍ਰੈਲ 2026 ਅਮ੍ਰਿੰਤ ਧਾਰਾ ਪ੍ਰਗਟ ਦਿਵਸ ਅਤੇ 14 ਅਪ੍ਰੈਲ ਨੂੰ ਡਾ.ਅੰਬੇਡਕਰ ਜਯੰਤੀ ਅਤੇ ਨਵੇਂ ਵਰ੍ਹੇ 2027 ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ ਜਿਸ ਲਈ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ। ਇਸ ਮੌਕੇ ਪ੍ਰਿੰਸ ਪਾਤੜਾਂ, ਬਲਕਾਰ ਪੇਂਟਰ ਹਮਝਿੜੀ ਵੀ ਹਾਜਰ ਸਨ।
ਪਟਿਆਲਾ /ਦਲਜੀਤ ਅਜਨੋਹਾ
ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਦੀ ਪਟਿਆਲਾ ਜ਼ਿਲੇ ਦੀ ਵਿਸ਼ੇਸ਼ ਮੀਟਿੰਗ ਜੱਗੀ ਪਾਤੜਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਆਦਿ ਧਰਮ ਮਿਸ਼ਨ ਨੂੰ ਪੰਜਾਬ ਅਤੇ ਪਟਿਆਲੇ ਅੰਦਰ ਮਜਬੂਤ ਕਰਨ ਅਤੇ ਮਿਸ਼ਨ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵੱਖ ਵੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਹਾਜਰ ਇਕੱਠ ਵਲੋਂ ਸਰਬਸੰਮਤੀ ਨਾਲ ਫੈਂਸਲਾ ਕਰਕੇ ਮਾਸਟਰ ਸੁਖਵੀਰ ਦੁਗਾਲ ਨੂੰ ਆਲ ਇੰਡੀਆ ਆਦਿ ਧਰਮ ਮਿਸ਼ਨ ਜ਼ਿਲਾ ਪਟਿਆਲਾ ਅਤੇ ਜੱਗੀ ਪਾਤੜਾਂ ਨੂੰ ਤਹਿਸੀਲ ਪਾਤੜਾਂ,ਮਾਸਟਰ ਗੁਰਮੁੱਖ ਸਿੰਘ ਨੂੰ ਸ਼ੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਜਿਸਦਾ ਸਮੂਹ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਕੌਮ ਦੇ ਮਹਾਨ ਰਹਿਬਰ ਬਾਬੂ ਮੰਗੂ ਰਾਮ ਮੁਗੋਵਾਲੀਆ, ਬਾਬਾ ਸਾਹਿਬ ਡਾ. ਅੰਬੇਡਕਰ, ਬਾਬੂ ਕਾਂਸ਼ੀ ਰਾਮ, ਬਾਬਾ ਬੰਤਾ ਰਾਮ ਘੇੜਾ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਪੰਜਾਬ ਦੇ ਹਰ ਜ਼ਿਲੇ, ਤਹਿਸੀਲਾਂ ਅਤੇ ਬਲਾਕ ਪੱਧਰ ਤੇ ਆਦਿ ਧਰਮ ਮਿਸ਼ਨ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ 11 ਅਪ੍ਰੈਲ 2026 ਅਮ੍ਰਿੰਤ ਧਾਰਾ ਪ੍ਰਗਟ ਦਿਵਸ ਅਤੇ 14 ਅਪ੍ਰੈਲ ਨੂੰ ਡਾ.ਅੰਬੇਡਕਰ ਜਯੰਤੀ ਅਤੇ ਨਵੇਂ ਵਰ੍ਹੇ 2027 ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ ਜਿਸ ਲਈ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ। ਇਸ ਮੌਕੇ ਪ੍ਰਿੰਸ ਪਾਤੜਾਂ, ਬਲਕਾਰ ਪੇਂਟਰ ਹਮਝਿੜੀ ਵੀ ਹਾਜਰ ਸਨ।

Comments
Post a Comment