ਯੁੱਧ ਨਸ਼ਿਆਂ ਵਿਰੁੱਧ’ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ ਮਾਹਿਲਪੁਰ ‘ਚ : ਜੈ ਕ੍ਰਿਸ਼ਨ ਸਿੰਘ ਰੌੜੀਡਿਪਟੀ ਸਪੀਕਰ ਨੇ ਲਿਆ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾਨਸ਼ਿਆਂ ਵਿਰੁੱਧ ਸੁਨੇਹਾ ਦੇਵੇਗੀ ਮੈਰਾਥਨ, 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਤੇ 42 ਕਿਲੋਮੀਟਰ ਮੈਰਾਥਨ ‘ਚ ਦੌੜਨਗੇ ਲੋਕਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੈਰਾਥਨ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਮੈਰਾਥਨ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਵਿਖੇ 22 ਮਾਰਚ ਨੂੰ ਕਰਵਾਈ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਐਕਸ਼ਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਈ ਸਾਰਥਕ ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਮਾਹਿਲਪੁਰ ਵਿਖੇ ਹੋਣ ਵਾਲੀ ਰਾਸ਼ਟਰੀ ਮੈਰਾਥਨ ਵੀ ਇਸੇ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਤਰਜੀਹ ਹੈ ਜਿਸ ਦੀ ਪ੍ਰਾਪਤੀ ਲਈ ਲਗਾਤਾਰ ਕਾਰਜ ਜਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆ ਕੇ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜ ਕੇ ਸਮਾਜਿਕ ਬੁਰਾਈ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਦੇ ਜੇਤੂਆਂ ਦੀ ਹੌਂਸਲਾ ਅਫ਼ਜ਼ਾਈ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਜਾਵੇਗਾ।
ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਬਾਰੇ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮੈਰਾਥਨ ਵਿਚ ਚਾਰ ਵਰਗ ਰੱਖੇ ਗਏ ਹਨ ਜਿਨ੍ਹਾਂ ਵਿਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਤੇ 42 ਕਿਲੋਮੀਟਰ ਮੈਰਾਥਨ ਵਿਚ ਲੋਕ ਦੌੜਨਗੇ ਅਤੇ ‘ਨਸ਼ਿਆਂ ਨੂੰ ਨਾਂਹ’ ਦਾ ਅਹਿਦ ਵੀ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਰਾਥਨ ਵਿਚ ਹਰ ਪੱਖੋਂ ਲੋੜੀਂਦੇ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣਗੇ ਤਾਂ ਜੋ ਸਾਰੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਨੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੂੰ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਬਦਲਵੇਂ ਰੂਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਵਿਰੁੱਧ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ।
ਮੈਰਾਥਨ ਲਈ ਰਜਿਸਟ੍ਰੇਸ਼ਨ ਬਾਰੇ ਡਿਪਟੀ ਸਪੀਕਰ ਨੇ ਦੱਸਿਆ ਕਿ ਵੱਖ-ਵੱਖ ਵਰਗਾਂ ਲਈ ਚਾਹਵਾਨ ਵਿਅਕਤੀ/ਨੌਜਵਾਨ www.srsftge.com ਰਾਹੀਂ ਨੈਸ਼ਨਲ ਮੈਰਾਥਨ ਵਾਸਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਮੁਕੰਮਲ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਕੈਪਸ਼ਨ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ 22 ਮਾਰਚ ਨੂੰ ਮਾਹਿਲਪੁਰ ਵਿਚ ਹੋਣ ਵਾਲੀ ਰਾਸ਼ਟਰੀ ਮੈਰਾਥਨ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।
Comments
Post a Comment