ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਹਿਲਪੁਰ ਤੋਂ ਸ਼ੁਰੂ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ ਰੂਟ ਵਿਚ ਪੈਂਦੇ ਖੇਤਰਾਂ ਅੰਦਰ ਡਰੋਨ ਕੈਮਰਾ ਚਲਾਉਣ/ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਮੈਰਾਥਨ ਵਿਚ ਵੱਖ-ਵੱਖ ਕੈਬਨਿਟ ਮੰਤਰੀ, ਐਮ.ਐਲ.ਏਜ਼, ਵੀ.ਆਈ.ਪੀਜ਼ ਅਤੇ ਰਾਜ ਪੱਧਰੀ ਐਥਲੀਟ ਸ਼ਾਮਲ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਡਰੋਨ ਚਲਾਉਣ/ਉਡਾਉਣ ‘ਤੇ ਪਾਬੰਦੀ ਰਹੇਗੀ। ਮੈਰਾਥਨ ਮਾਹਿਲਪੁਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਤੋਂ ਸ਼ੁਰੂ ਹੋ ਕੇ ਗੜ੍ਹਸ਼ੰਕਰ ਅਤੇ ਵਾਪਸ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਪਹੁੰਚ ਕੇ ਸਮਾਪਤ ਹੋਵੇਗੀ।
Comments
Post a Comment