ਸੰਸਥਾ ਵਲੋਂ ਸਵੈ ਇੱਛੁਕ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਜਨਮ ਅਸਥਾਨ ਗੁਰਦੁਆਰਾ ਸਾਹਿਬ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ 25 ਮਾਰਚ ਨੂੰ /ਖਾਲਸਾ ਅਜਨੋਹਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦਸਿਆ ਕਿ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਅਤੇ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਨਮ ਅਸਥਾਨ ਗੁਰਦੁਆਰਾ ਸਾਹਿਬ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ ਉਨ੍ਹਾਂ ਦੇ ਜਨਮ ਦਿਹਾੜੇ ਤੇ 45 ਵਾਂ ਸਵੈ ਇੱਛੁਕ ਖੂਨਦਾਨ ਅਤੇ 171 ਵਾਂ ਮੁਫ਼ਤ ਮੈਡੀਕਲ ਕੈਂਪ 25 ਮਾਰਚ ਦਿਨ ਬੁੱਧਵਾਰ 2026 ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਖੂਨਦਾਨ ਮਹਾਂਦਾਨ । ਆਓ ਖੂਨ ਦਾਨ ਕਰੀਏ। ਮੈਡੀਕਲ ਕੈਂਪ ਟੀਮ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਅਤੇ ਬਲੱਡ ਬੈਂਕ ਟੀਮ IMA ਬਲੱਡ ਬੈਂਕ ਹੁਸ਼ਿਆਰਪੁਰ ਦੀ ਆ ਰਹੀ ਹੈ। ਇਸ ਮੌਕੇ ਹਾਜ਼ਰ ਗੁਰੂ ਘਰ ਵਜ਼ੀਰ ਭਾਈ ਨਿਸ਼ਾਨ ਸਿੰਘ, ਪ੍ਰਧਾਨ ਜਸਵਿੰਦਰ ਸਿੰਘ,ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਮੈਂਬਰ ਪ੍ਰਿੰਸੀਪਲ ਸਤਪਾਲ ਸਿੰਘ,ਗੁਰਮੁਖ ਸਿੰਘ, ਮਨਜੀਤ ਸਿੰਘ ਖਾਲਸਾ USA ,ਹਰਮਨ ਸਿੰਘ ਖਾਲਸਾ ਨਡਾਲੋਂ, ਸੁਮੀਤ ਪਾਲ ਸਿੰਘ ਅਜਨੋਹਾ, ਵਰਿੰਦਰ ਪਾਲ ਸਿੰਘ ਪੰਜੋੜ, ਮਨਪ੍ਰੀਤ ਸਿੰਘ ਅਜਨੋਹਾ,ਪ੍ਰਿੰਸ ਪਰਮਾਰ, ਭੁਪਿੰਦਰ ਸਿੰਘ,ਜਸਵਿੰਦਰ ਕੌਰ, ਬਰਜਿੰਦਰ ਕੌਰ,ਹਰਜੀਤ ਕੌਰ,ਗੁਰਪ੍ਰੀਤ ਕੌਰ, ਮਨਦੀਪ ਕੌਰ ਜੋਗਿੰਦਰ ਕੌਰ ਕੁਲਦੀਪ ਕੌਰ, ਭੁਪਿੰਦਰ ਸਿੰਘ ਸਰੂਪ ਸਿੰਘ ਆਦਿ
Comments
Post a Comment