ਨਿਰਮਲ ਭੇਖ ਦੇ ਸਮੂਹ ਸੰਤਾਂ ਮਹਾਂਪੁਰਸ਼ਾਂ ਵੱਲੋਂ ਹੋਲੇ ਮਹੱਲੇ ਦੇ ਸਬੰਧ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ 2 ਮਾਰਚ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ/ਸੰਤ ਗੁਰਚਰਨ ਸਿੰਘ ਪੰਡਵਾ *ਸ਼੍ਰੀ ਮਹੰਤ ਸੁਆਮੀ ਗਿਆਨ ਦੇਵ ਸਿੰਘ ਜੀ ਮੁੱਖੀ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਹਰਿਦੁਆਰ ਹੋਰਾਂ ਦੀ ਸਰਪ੍ਰਸਤੀ ਹੇਠ ਸਜਾਇਆ ਜਾਵੇਗਾ ਇਹ ਨਗਰ ਕੀਰਤਨ
*
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਤਪ ਅਸਥਾਨ ਕੁਟੀਆ ਛੰਭਵਾਲੀ ਪੰਡਵਾਂ ਦੇ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾਂ ਹੋਰਾਂ ਨੇ ਦੱਸਿਆ ਕਿ ਨਿਰਮਲ ਭੇਖ ਦੇ ਸਮੂਹ ਸੰਤਾਂ ਮਹਾਂਪੁਰਸ਼ਾਂ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇਦਾ ਤਿਉਹਾਰ ਨਿਰਮਲ ਭੇਖ ਭੂਸ਼ਨ ਸ਼੍ਰੀ ਮਹੰਤ ਸੁਆਮੀ ਗਿਆਨ ਦੇਵ ਸਿੰਘ ਮੁੱਖੀ ਸ੍ਰੀ ਪੰਚਾਇਤੀ ਅਖਾੜਾ ਨਿਰਮਲਾ ਖਨਖਲ ਹਰਿਦੁਆਰ ਦੀ ਸਰਪ੍ਰਸਤੀ ਵਿੱਚ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 2 ਮਾਰਚ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਨਗਰ ਕੀਰਤਨ
ਆਰੰਭ ਕੀਤਾ ਜਾਵੇਗਾ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀਮਾਨ ਸੰਤ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੇ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਜੀ ਤੋਂ ਆਰੰਭ ਹੋ ਕੇ ਮੇਨ ਰੋਡ ਤੋਂ ਹੁੰਦੇ ਹੋਏ ਅੰਦਰਲੇ ਬਾਜਾਰ ਰਾਹੀਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਵਿਖੇ ਸਮਾਪਤੀ ਹੋਵੇਗੀ। ਇਸ ਮੌਕੇ ਉਹਨਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Comments
Post a Comment