ਦਮੜੀ ਸ਼ੋਭਾ ਯਾਤਰਾ ਕ੍ਰਾਂਤੀਕਾਰੀ ਪ੍ਰਚਾਰ ਦਾ ਅਹਿਮ ਮਾਧਿਅਮ-ਸੰਤ ਨਿਰਮਲ ਦਾਸ ਬਾਬੇਜੌੜੇ, ਸੰਤ ਇੰਦਰ ਦਾਸ ਸੇਖੈ* 3 ਤੋੰ 5 ਅਪ੍ਰੈਲ ਤੱਕ ਹੋਵੇਗੀ ਯਾਤਰਾ




 

ਹੁਸ਼ਿਆਰਪੁਰ*ਦਲਜੀਤ ਅਜਨੋਹਾ 
ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਹੋਰ ਗੁਰੂਆਂ, ਕੌਮ ਦੇ ਮਹਾਨ ਰਹਿਬਰਾਂ ਦੀ ਕ੍ਰਾਂਤੀਕਾਰੀ ਬਾਣੀ ਅਤੇ ਫਲਸਫੇ ਲਈ ਅਹਿਮ ਮਾਧਿਅਮ ਸਾਬਤ ਹੋ ਰਿਹਾ ਹੈ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ,ਜਨਰਲ਼ ਸਕੱਤਰ ਸੰਤ ਇੰਦਰ ਦਾਸ ਸੇਖੈ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਇਸ ਬਾਰ 3 ਅਪ੍ਰੈਲ ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਦੁਪਹਿਰ 1 ਵਜੇ ਆਰੰਭ ਹੋਵੇਗੀ ਅਤੇ 4 ਅਪ੍ਰੈਲ ਨੂੰ ਹਰਿਦੁਆਰ ਵਿਖੇ ਨਿਰਮਲਾ ਛਾਉਣੀ ਆਸ਼ਰਮ ਤੋਂ ਹਰਿ ਕੀ ਪਾਉੜੀ ਤੱਕ ਪੈਦਲ ਸ਼ੋਭਾ ਯਾਤਰਾ ਹੋਵੇਗੀ।ਓਨਾਂ ਕਿਹਾ ਕਿ 5 ਅਪ੍ਰੈਲ ਨੂੰ ਸ੍ਰੀ ਆਖੰਡ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ, ਉਪਰੰਤ ਸੰਗਤਾਂ ਪੰਜਾਬ ਲਈ ਵਾਪਸੀ ਕਰਨਗੀਆਂ। 
        ਸੰਤ ਮਹਾਂਪੁਰਸ਼ਾਂ ਨੇ ਕਿਹਾ ਸੰਗਤਾਂ ਆਪਣੀਆਂ ਟਿਕਟਾਂ ਵੱਖ ਵੱਖ ਡੇਰਿਆਂ ਤੋੰ ਬੁੱਕ ਕਰਵਾ ਸਕਦੇ ਹਨ। ਓਨਾਂ ਕਿਹਾ ਕਿਸੇ ਨੂੰ ਵੀ ਕਿਸੇ ਪ੍ਰਕਾਰ ਦਾ ਨਸ਼ਾ ਕਰਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਨਿਯਮਾਂ ਤੇ ਅਨੁਸ਼ਾਸਨ ਅਨੁਸਾਰ ਹੀ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨਾਂ ਡੇਰਿਆਂ ਦੇ ਸੰਤਾਂ ਮਹਾਂਪੁਰਸ਼ਾਂ ਨੂੰ ਅਪੀਲ ਕੀਤੀ ਕਿ ਉਹ ਸੰਗਤਾਂ ਦੀਆਂ ਲਿਸਟਾਂ ਸੂਚੀਬੱਧ ਕਰਕੇ ਮੁੱਖ ਦਫਤਰ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ, ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ, ਡੇਰਾ ਸੰਤ ਇੰਦਰ ਦਾਸ ਸੇਖੈ ਵਿਖੇ ਪਹੁੰਚਾਉਣ ਦੀ ਕ੍ਰਿਪਾਲਤਾ ਕਰਨ। ਇਸ ਮੌਕੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਪਰਮਜੀਤ ਦਾਸ ਨਗਰ, ਸੰਤ ਸਰਵਣ ਦਾਸ ਸਲੇਮਟਾਵਰੀ , ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਬਲਵੰਤ ਸਿੰਘ ਡਿੰਗਰੀਆਂ ਵੀ ਹਾਜਰ ਸਨ।

Comments