ਪਿੰਡ ਡਰੋਲੀ ਕਲਾਂ ਵਿਖੇ ਖਾਲਸੇ ਦੇ ਪ੍ਰਗਟ ਦਿਵਸ ਮੌਕੇ ਸਲਾਨਾ 61ਵਾਂ ਵਿਸ਼ਾਲ ਖੂਨਦਾਨ ਕੈਂਪ 14 ਅਪ੍ਰੈਲ ਨੂੰ ਲਗਾਇਆ ਜਾਵੇਗਾ -ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੁਖਜੀਤ ਸਿੰਘ ਡਰੋਲੀ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪਿੰਡ ਡਰੋਲੀ ਕਲਾਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖਾਲਸੇ ਦੇ ਪ੍ਰਗਟ ਦਿਵਸ ਮੌਕੇ ਸਲਾਨਾ 61ਵਾਂ ਵਿਸ਼ਾਲ ਖੂਨਦਾਨ ਕੈਂਪ 14 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਭਾਵ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਤੇ
ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਡਰੋਲੀ ਕਲਾਂ ਵਿਖੇ 14
ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 07 ਵਜੇ ਤੋਂ ਸ਼ਾਮ 05 ਵਜੇ ਤੱਕ
ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਜੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤੁਹਾਡੀ ਆਪਣੀ ਐਨ ਜੀ ਓ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ. ਪੰਜਾਬ ਵੱਲੋਂ ਖਾਲਸਾ ਬਲੱਡ ਯੂਨਿਟ ਸ਼੍ਰੀ ਅੰਮ੍ਰਿਤਸਰ ਸਹਿਬ ਜੀ ਦੇ ਵੱਡੇ ਸਹਿਯੋਗ ਨਾਲ 61 ਵਾ ਸਵੈਂ ਇੱਛੁਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜੀ ਸੋਂ ਆਓ ਆਪਾਂ ਸਾਰੇ ਰੱਲ ਮਿਲ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਵਿੱਖੇ ਨਤਮਸਤਿਕ ਹੁੰਦਿਆਂ ਹੋਇਆ ਹਨ ਅਤੇ ਆਪਣੇ ਕਰਮਾਂ ਰੂਪੀ ਪੂੰਜੀ ਨੂੰ ਚੰਗਿਆਂ ਕਰਦਿਆਂ ਹੋਇਆ। ਆਪਣੇ ਖੂਨ ਦਾਨ ਦੇ ਜ਼ਰੀਏ ਦੂਜਿਆਂ ਨੂੰ ਜੀਵਨ ਦਾਨ ਦੇ ਮੰਤਵ ਨਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਮੋਕੇ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਵਿੱਖੇ
ਬਲੱਡ ਦਾਨ ਜਰੂਰ ਕਰੀਏ।
Comments
Post a Comment