*
ਹੁਸ਼ਿਆਰਪੁਰ/ਦਲਜੀਤ ਅਜਨੋਹਾ
*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਹੋਰ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਤੋਂ ਖ਼ਫ਼ਾ ਕਰਮਚਾਰੀ ਵਰਗ ਹੁਣ ਚੋਣ ਵਰ੍ਹਾ ਹੋਣ ਕਾਰਨ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਦੇ ਰੋਅ ਵਿੱਚ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਰਿੰਦਰ ਅਜਨੋਹਾ ਬਲਾਕ ਪ੍ਰਧਾਨ ਅਤੇ ਉਂਕਾਰ ਸਿੰਘ ਜਨਰਲ ਸਕੱਤਰ ਬਲਾਕ ਕੋਟ ਫਤੂਹੀ ਨੇ ਈਸਪੁਰ ਵਿਖੇ ਮੀਟਿੰਗ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ ਜਿਸਦਾ ਐਨ.ਪੀ.ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਸਰਕਾਰ ਆਪਣੀ ਪਾਰੀ ਦਾ ਅੰਤਿਮ ਬਜਟ ਪੇਸ਼ ਕਰਨ ਜਾ ਰਹੀ ਹੈ ਤਾਂ ਕਰਮਚਾਰੀ ਵੀ ਸਰਕਾਰ ਨੂੰ ਯਾਦ ਕਰਵਾਉਣਗੇ ਕਿ ਅੱਜ ਤੋਂ ਚਾਰ ਸਾਲ ਪਹਿਲਾਂ 'ਆਪ' ਸਰਕਾਰ ਨੇ ਹਿਮਾਚਲ ਅਤੇ ਗੁਜਰਾਤ ਦੇ ਵੋਟਰਾਂ ਨੂੰ ਭਰਮਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਦਾ ਝੂਠਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਨੂੰ ਚਾਰ ਸਾਲ ਬੀਤਣ ਤੋਂ ਬਾਅਦ ਵੀ ਲਾਗੂ ਨਹੀਂ ਕਰ ਸਕੀ।ਇਸ ਲਈ ਅੱਠ ਮਾਰਚ ਦੀ ਰੈਲੀ ਨੂੰ ਸਫਲ ਬਣਾਉਣ ਅਤੇ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਲਈ ਐਨ.ਪੀ.ਐਸ ਮੁਲਾਜ਼ਮ ਵੱਡੀ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਕਰਨਗੇ।ਆਗੂਆਂ ਨੇ ਕਿਹਾ ਕਿ ਇਹ ਰੈਲੀ ਇਕੱਠ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਕਰ ਦੇਵੇਗੀ ਜਿਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ।ਇਸ ਮੌਕੇ...ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ, ਜਸਵਿੰਦਰ ਸਿੰਘ, ਪਰਮਿੰਦਰਜੀਤ ਸਿੰਘ, ਮਨਦੀਪ ਸਿੰਘ, ਸੁਖਜੀਵਨ ਸਿੰਘ, ਅਜੇ ਕੁਮਾਰ, ਬਲਜੀਤ ਸਿੰਘ, ਭੁਪਿੰਦਰ ਸਿੰਘ, ਰਾਹੁਲ ਕੁਮਾਰ, ਸੰਦੀਪ ਕੁਮਾਰ ਅਤੇ ਹਰਮਿੰਦਰ ਸਿੰਘ ਆਦਿ ਹਾਜਰ ਸਨ।*
Comments
Post a Comment