ਸ਼ੋਭਾ ਯਾਤਰਾ 'ਚ ਕੋਈ ਵੀ ਵਿਅਕਤੀ ਨਸ਼ਾ ਕਰਕੇ ਸ਼ਾਮਲ ਨਾ ਹੋਵੇ - ਸੰਤ ਬੀਬੀ ਕੁਲਦੀਪ ਕੌਰ, ਭੈਣ ਸੰਤੋਸ਼ ਕੁਮਾਰੀ

 


ਹੁਸ਼ਿਆਰਪੁਰ /ਦਲਜੀਤ ਅਜਨੋਹਾ 
 ਸੰਤ ਬੀਬੀ ਕੁਲਦੀਪ ਕੌਰ ਮਹਿਨਾ ਮੈਂਬਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ, ਭੈਣ ਸੰਤੋਸ਼ ਕੁਮਾਰੀ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ 3 ਅਪ੍ਰੈਲ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਆਰੰਭ ਹੋਣ ਵਾਲੀ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਵਿਚ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਦਾ ਨਸ਼ਾ ਕਰਕੇ ਸ਼ਾਮਲ ਨਾ ਹੋਵੇ। ਉਨਾਂ ਕਿਹਾ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਭੈਣਾਂ, ਬੀਬੀਆਂ, ਬੱਚੇ ਸ਼ਾਮਲ ਹੁੰਦੇ ਹਨ,ਇਸ ਕਰਕੇ ਸੰਗਤਾਂ ਅਨੁਸ਼ਾਸਨ ਤੇ ਮਰਿਯਾਦਾ ਦਾ ਪਾਲਣ ਕਰੇ।
        ਸੁਸਾਇਟੀ ਮੈਂਬਰਾਂ ਨੇ ਕਿਹਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਨੁੱਖਤਾ ਦੇ ਭਲੇ ਲਈ ਉਚਾਰਨ ਕੀਤੀ ਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਕ੍ਰਾਂਤੀਕਾਰੀ ਬੇਗਮਪੁਰਾ ਦੇ ਮਿਸ਼ਨ ਲਈ ਤਤਪਰ ਅਤੇ ਸਮਰਪਿਤ ਹੋ ਕੇ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਹਰਿਦੁਆਰ ਵਿਖੇ ਮਨਾਉਣ ਲਈ ਹਰ ਸਾਲ ਦੀ ਤਰਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ ,ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੈ ਦੀ ਅਗਵਾਈ ਹੇਠ ਇਸ ਬਾਰ 3 ਅਪ੍ਰੈਲ ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਦੁਪਹਿਰ 1 ਵਜੇ ਆਰੰਭ ਹੋਵੇਗੀ, 4 ਅਪ੍ਰੈਲ ਨੂੰ ਹਰਿਦੁਆਰ ਵਿਖੇ ਨਿਰਮਲਾ ਛਾਉਣੀ ਆਸ਼ਰਮ ਤੋਂ ਹਰਿ ਕੀ ਪਾਉੜੀ ਤੱਕ ਪੈਦਲ ਸ਼ੋਭਾ ਯਾਤਰਾ ਹੋਵੇਗੀ ਅਤੇ 5 ਅਪ੍ਰੈਲ ਨੂੰ ਸ੍ਰੀ ਆਖੰਡ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨਾਂ ਤੋਂ ਉਪਰੰਤ ਸੰਗਤਾਂ ਪੰਜਾਬ ਲਈ ਵਾਪਸੀ ਕਰਨਗੀਆਂ। ਉਨਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਸਿੱਖਿਅਤ ਸਮਾਜ ਬਣਾਉਣ ਦਾ ਉਪਦੇਸ਼ ਦਿੰਦੀ ਹੈ ਜਿਸ ਲਈ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਕੀਤੇ ਮਹਾਨ ਕਾਰਜਾਂ ਨਾਲ ਹਜਾਰਾਂ ਬੱਚਿਆਂ ਨੂੰ ਵਿੱਦਿਆ ਦੇ ਦਾਨ ਪ੍ਰਦਾਨ ਹੋ ਰਹੇ ਹਨ ਅਤੇ ਸਮਾਜ ਅੰਦਰ ਵੱਡੀ ਆਰਥਿਕ ਖੁਸ਼ਹਾਲੀ ਆਈ ਹੈ।

Comments