ਐਤਵਾਰ ਸਵੇਰੇ ਮਾਹਿਲਪੁਰ 'ਚ ਹੋਵੇਗੀ ਸ਼ਹੀਦ-ਏ-ਆਜਮ ਸਰਦਾਰ ਭਗਤ ਰਾਸ਼ਟਰੀ ਮੈਰਾਥਨਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦਾ ਸੰਦੇਸ਼ ਦੇਵੇਗਾ ਪੰਜਾਬ ਸਰਕਾਰ ਦਾ ਉਪਰਾਲਾ- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕਾਂ ਨੂੰ ਮੈਰਾਥਨ 'ਚ ਪੂਰੇ ਜੋਸ਼ ਨਾਲ ਹਿੱਸਾ ਲੈਣ ਦਾ ਸੱਦਾ

ਹੁਸ਼ਿਆਰਪੁਰ, 21 ਮਾਰਚ:

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਰਾਸ਼ਟਰੀ ਮੈਰਾਥਨ ਐਤਵਾਰ 22 ਮਾਰਚ ਨੂੰ ਸਵੇਰੇ ਮਾਹਿਲਪੁਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨਸ਼ਿਆਂ ਖਿਲਾਫ ਸੰਦੇਸ਼ ਦੇਣਾ ਅਤੇ ਜਾਗਰੂਕਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਤੋਂ ਦੌੜਾਕ ਇਸ ਮੈਰਾਥਨ ਵਿੱਚ ਹਿੱਸਾ ਲੈਣਗੇ, ਜਿਸ ਨਾਲ ਇਹ ਇੱਕ ਵੱਡੀ ਲੋਕ ਲਹਿਰ ਬਣੇਗੀ। ਮੈਰਾਥਨ ਚਾਰ ਵਰਗਾਂ ਵਿੱਚ ਹੋਵੇਗੀ ਜਿਸ ਵਿੱਚ 5 ਕਿਲੋਮੀਟਰ, 10 ਕਿਲੋਮੀਟਰ, 21 ਕਿਲੋਮੀਟਰ ਅਤੇ 42 ਕਿਲੋਮੀਟਰ। ਸ਼ਾਮਲ ਹੈ । ਪਹਿਕੇ ਵਰਗ ਵਿੱਚ 42 ਕਿਲੋਮੀਟਰ ਦੀ ਮੈਰਾਥਨ ਸਵੇਰੇ 4:00 ਵਜੇ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਭਾਗੀਦਾਰਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾਣਗੇ ਅਤੇ ਦੌੜ ਸਵੇਰੇ 5:00 ਵਜੇ ਸ਼ੁਰੂ ਹੋਵੇਗੀ। 21 ਕਿਲੋਮੀਟਰ ਦੀ ਦੌੜ ਸਵੇਰੇ 5:30 ਵਜੇ, 10 ਕਿਲੋਮੀਟਰ ਦੀ ਦੌੜ ਸਵੇਰੇ 6:10 ਵਜੇ ਅਤੇ 5 ਕਿਲੋਮੀਟਰ ਦੀ ਦੌੜ ਸਵੇਰੇ 7:30 ਵਜੇ ਸ਼ੁਰੂ ਹੋਵੇਗੀ।

ਪ੍ਰੋਗਰਾਮ ਦੌਰਾਨ ਸਵੇਰੇ 7:00 ਵਜੇ ਤੋਂ 7:30 ਵਜੇ ਤੱਕ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਭਾਗੀਦਾਰਾਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਾਈ ਜਾਵੇਗੀ। 5 ਕਿਲੋਮੀਟਰ ਦੀ ਦੌੜ ਰਾਸ਼ਟਰੀ ਗੀਤ ਤੋਂ ਬਾਅਦ ਸ਼ੁਰੂ ਹੋਵੇਗੀ।

ਡਿਪਟੀ ਸਪੀਕਰ ਨੇ ਦੱਸਿਆ ਕਿ ਮੈਰਾਥਨ ਦੇ ਨਤੀਜੇ ਸਵੇਰੇ 8:40 ਵਜੇ ਐਲਾਨੇ ਜਾਣਗੇ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸਾਰੇ ਪਤਵੰਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਜਾਣਗੇ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ, ਖਿਡਾਰੀਆਂ, ਸਮਾਜਿਕ ਸੰਗਠਨਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਨਸ਼ਿਆਂ ਵਿਰੁੱਧ ਇਸ ਜਨਤਕ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।

"ਯੁੱਧ ਨਸ਼ਿਆਂ ਵਿਰੁੱਧ"

ਐਤਵਾਰ ਸਵੇਰੇ ਮਾਹਿਲਪੁਰ 'ਚ ਹੋਵੇਗੀ ਸ਼ਹੀਦ-ਏ-ਆਜਮ ਸਰਦਾਰ ਭਗਤ ਰਾਸ਼ਟਰੀ ਮੈਰਾਥਨ

ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦਾ ਸੰਦੇਸ਼ ਦੇਵੇਗਾ ਪੰਜਾਬ ਸਰਕਾਰ ਦਾ ਉਪਰਾਲਾ

- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕਾਂ ਨੂੰ ਮੈਰਾਥਨ 'ਚ ਪੂਰੇ ਜੋਸ਼ ਨਾਲ ਹਿੱਸਾ ਲੈਣ ਦਾ ਸੱਦਾ

Comments