ਮਾਸ ਮੀਡੀਆ ਵਿੰਗ ਵਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਵਿਖੇ ਸਿਹਤ ਪ੍ਰੋਗਰਾਮਾ ਸਬੰਧੀ ਜਾਗਰੂਕ ਕੀਤਾ ਗਿਆ*। ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਰੂਟ ਲੈਵਲ ਤੇ ਲੋਕਾਂ ਲਈ ਅਤੀ ਮਹੱਤਵਪੂਰਨ:ਸਿਵਲ ਸਰਜਨ ਡਾ. ਮਨਦੀਪ ਕਮਲ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋ ਤਰਸੇਮ ਲਾਲ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਸਰਕਾਰੀ ਹਾਈ ਸਕੂਲ ਸਿੰਬਲੀ ਵਿਖੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਪੋਸ਼ਟਿਕ ਭੋਜਨ ਦਾ ਸੇਵਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ,ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਅਤੇ ਸਰਕਾਰੀ ਸਿਹਤ ਸੰਸਥਾ ਗੜਸ਼ੰਕਰ ਤੋਂ ਕਰਵਾਉਣ ਸਬੰਧੀ ਸਿਹਤ ਸਿੱਖਿਆ ਦਿੱਤੀ ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪਾਟਾਈਟਿਸ ਤੋਂ ਬਚਾਅ, ਮੁਫ਼ਤ ਟੇਸਟ ਅਤੇ ਇਲਾਜ ਸਬੰਧੀ,ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋਂ ਬੱਚੇ ਇਹਨਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ।ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸਬੰਧੀ ਸਿਹਤ ਸਿੱਖਿਆ ਦਿੱਤੀ। ਇਸ ਦੇ ਨਾਲ ਹੀ ਨੈਸ਼ਨਲ ਵੈਕਟਰ ਬੋਰਨ ਅਜ਼ੀਜ਼ ਕੰਟਰੋਲ ਪ੍ਰੋਗਰਾਮ , ਟੀਕਾਕਰਨ ਪ੍ਰੋਗਰਾਮ ,ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ ਕਿਉਂਕਿ ਕਿ ਜੇਕਰ ਬੱਚਿਆਂ ਨੂੰ ਸਕੂਲ ਸਮੇਂ ਤੋਂ ਖੇਡਾਂ ਤੇ ਗਰਾਉਡਾ ਨਾਲ਼ ਜੋੜ ਦਿੱਤਾ ਜਾਵੇ ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਆਪਾਂ ਰੱਲ ਮਿਲ ਕੇ ਪੂਰਾਂ ਕਰ ਸਕਦੇ ਹਾਂ।ਇਸ ਦੇ ਨਾਲ ਹੀ ਉਨ੍ਹਾਂ ਨੇ ਨੇਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ ਕਿ ਜਦੋਂ ਵੀ ਕੋਈ ਵਿਅਕਤੀ ਸਾਂਝੀਆਂ ਥਾਵਾਂ ਤੇ ਸਮੋਕਿੰਗ ਕਰਦਾਂ ਹੈਂ ਤਾਂ ਕੋਲ ਖੜ੍ਹੇ ਬੱਚਿਆਂ ਔਰਤਾ ਅਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵੀ ਜਾਗਰੂਕ ਕੀਤਾ।
ਇਸ ਮੌਕੇਂ ਸਰਕਾਰੀ ਹਾਈ ਸਕੂਲ ਸਿੰਬਲੀ ਦੇ ਮੁੱਖ ਅਧਿਆਪਕ, ਅਧਿਆਪਕਾਂ ਅਤੇ ਪਿੰਡ ਵਾਸੀਆਂ ਅਤੇ ਬੱਚਿਆਂ ਵਲੋਂ ਸਪੂਰਨ ਸਹਿਯੋਗ ਦਿੱਤਾ ਗਿਆ । ਇਸ ਮੌਕੇ ਬਰਜਿੰਦਰਜੀਤ ਸਿੰਘ ਮੁੱਖ ਅਧਿਆਪਕ, ਹਰਪ੍ਰੀਤ ਸਿੰਘ ਕਲਰਕ, ਸਿਕੰਦਰ ਸਿੰਘ ਕੰਪਿਊਟਰ ਆਪਰੇਟਰ,ਇੰਦਰਜੀਤ ਕੌਰ, ਰਜਿੰਦਰ ਕੌਰ,ਕੁਲਵਿੰਦਰ ਕੌਰ, ਮਮਤਾ, ਨਿਰਮਲ ਕੌਰ, ਅਮਰਜੀਤ ਆਦਿ ਹਾਜ਼ਰ ਸਨ।
ਇਸੇ ਤਰ੍ਹਾਂ ਸ਼ਹੀਦ ਸ. ਗੁਰਬਚਨ ਸਿੰਘ ਤਰਸੇਮ ਸਿੰਘ ਸਪੋਰਟਸ ਕਲੱਬ (ਰਜਿ) ਸਿੰਬਲੀ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਫੁਟਬਾਲ ਟੂਰਨਾਮੈਂਟ ਦੌਰਾਨ ਵੀ ਆਏ ਹੋਏ ਖਿਡਾਰੀਆਂ ਅਤੇ ਲੋਕਾਂ ਨੂੰ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਤੇ ਹੋਰ ਮੈਂਬਰਾਂ ਵੱਲੋਂ ਸਿਹਤ ਜਾਗਰੂਕਤਾ ਗਤੀਵਿਧੀਆਂ ਸਾਂਝੀਆਂ ਕਰਨ ਲਈ ਬਹੁਤ ਬਹੁਤ ਧੰਨਵਾਦ ਕੀਤਾ ਗਿਆ।
Comments
Post a Comment