ਹਲਕਾ ਇੰਚਾਰਜ ਸੰਜੀਵ ਤਲਵਾੜ ਸਾਥੀਆਂ ਸਮੇਤ ਪ੍ਰਾਚੀਨ ਭੂਤਗਿਰੀ ਮੰਦਰ ਵਿਖੇ ਹੋਏ ਨਤਮਸਤਕ***ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ



**ਹੁਸ਼ਿਆਰਪੁਰ ਨੂੰ ਧਾਰਮਿਕ ਟੂਰਿਜ਼ਮ ਵਜੋਂ ਵਿਕਸਤ ਕਰਨਾ ਮੇਰੀ ਮੁੱਖ ਤਰਜੀਹ/ ਤਲਵਾੜ
ਹੁਸ਼ਿਆਰਪੁਰ/ਦਲਜੀਤ ਅਜਨੋਹਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਅੱਜ ਆਪਣੇ ਸਾਥੀਆਂ ਸਮੇਤ ਸਥਾਨਕ ਪ੍ਰਾਚੀਨ ਭੂਤਗਿਰੀ ਮੰਦਰ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ, ਸਾਬਕਾ ਐਮ.ਸੀ. ਵਿਕਰਮਜੀਤ ਸਿੰਘ ਕਲਸੀ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ ਅਤੇ ਨੀਤੀ ਤਲਵਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਮੰਦਰ ਵਿੱਚ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਸੰਜੀਵ ਤਲਵਾੜ ਨੇ ਕਿਹਾ ਕਿ ਉਹ ਪੰਜਾਬ ਵਿੱਚ ਅਮਨ-ਸ਼ਾਂਤੀ, ਆਪਸੀ ਭਾਈਚਾਰਾ ਬਣਿਆ ਰਹਿਣ ਅਤੇ ਸਮੂਹ ਪੰਜਾਬੀਆਂ ਦੀ ਤੰਦਰੁਸਤੀ ਦੀ ਅਰਦਾਸ ਕਰਨ ਲਈ ਮੰਦਰ ਪਹੁੰਚੇ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਦੇ ਵਿਕਾਸ ਦਾ ਰੋਡਮੈਪ ਸਾਂਝਾ ਕਰਦਿਆਂ ਕਿਹਾ ਕਿ:
"ਹੁਸ਼ਿਆਰਪੁਰ 'ਛੋਟੀ ਕਾਸ਼ੀ' ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਨੂੰ ਧਾਰਮਿਕ ਟੂਰਿਜ਼ਮ ਦੇ ਤੌਰ 'ਤੇ ਵਿਕਸਤ ਕਰਨਾ ਮੇਰੀ ਪਹਿਲੀ ਪ੍ਰਾਥਮਿਕਤਾ ਰਹੇਗੀ।"
ਇਸ ਦੌਰਾਨ ਮੰਦਰ ਦੇ ਪੁਜਾਰੀ ਸ਼ਾਮ ਪੰਡਤ ਨੇ ਸੰਜੀਵ ਤਲਵਾੜ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਭਲਾਈ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕ ਉਨ੍ਹਾਂ ਦੇ ਨੇਕ ਕੰਮਾਂ ਨੂੰ ਹਮੇਸ਼ਾ ਯਾਦ ਰੱਖਦੇ ਹਨ।
ਸਮਾਗਮ ਦੇ ਅਖੀਰ ਵਿੱਚ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸੰਜੀਵ ਤਲਵਾੜ ਅਤੇ ਉਨ੍ਹਾਂ ਦੇ ਨਾਲ ਆਏ ਸਮੂਹ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਕਾਸ ਸ਼ਰਮਾ, ਪਰਵੀਨ ਗੁਪਤਾ ਕ੍ਰਿਸ਼ਨਾ ਚੋਬੇ, ਪ੍ਰਦੀਪ ਡੋਗਰਾ, ਰਜੀਵ ਕੁਮਾਰ ਤੇ ਬਾਕੀ ਸਾਥੀ ਵੀ ਹਾਜ਼ਰ ਸਨ।

Comments