ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ .ਸੀ ਵਿੰਗ ਦੇ ਜਥੇਬੰਦਕ ਢਾਂਚੇ ਦੇ ਐਲਾਨ ਸਮੇਂ ਹੁਸ਼ਿਆਰਪੁਰ ਨੂੰ ਦਿੱਤਾ ਵੱਡਾ ਮਾਨ। ਵਿਕਰਮਜੀਤ ਸਿੰਘ ਕਲਸੀ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਥਾਪਿਆ ਜਨਰਲ ਸਕੱਤਰ।



ਹੁਸ਼ਿਆਰਪੁਰ/ਦਲਜੀਤ ਅਜਨੋਹਾ 

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ਜਿਲੇ ਨੂੰ ਸਨਮਾਨ ਦਿੰਦਿਆਂ ਸਾਬਕਾ ਕੌਂਸਲਰ ਵਿਕਰਮਜੀਤ ਸਿੰਘ ਕਲਸੀ ਅਤੇ ਭੁਪਿੰਦਰ ਸਿੰਘ ਮਹਿੰਦੀਪੁਰ ਨੂੰ ਪੰਜਾਬ ਦਾ ਜਨਰਲ ਸਕੱਤਰ ਥਾਪਿਆ ਹੈ ਇਸੇ ਤਰ੍ਹਾਂ ਸਤਨਾਮ ਸਿੰਘ ਬੰਟੀ ਨੂੰ ਜਿਲਾ ਹੁਸ਼ਿਆਰਪੁਰ ਸ਼ਹਿਰੀ ਦਾ ਜਿਲ੍ਹਾ ਪ੍ਰਧਾਨ ਅਤੇ ਸ. ਸੁਰਜੀਤ ਸਿੰਘ ਕੈਰੇ ਹੁਸ਼ਿਆਰਪੁਰ (ਦਿਹਾਤੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ ਇਹਨਾਂ ਨਿਯੁਕਤੀਆਂ ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਜੀ ਬਾਦਲ ਹਮੇਸ਼ਾ ਹੀ ਮਿਹਨਤੀ ਵਰਕਰਾਂ ਦੀ ਕਦਰ ਕਰਦੇ ਹਨ ਬਿਕਰਮਜੀਤ ਸਿੰਘ ਕਲਸੀ ਅਤੇ ਸਰਦਾਰ ਭੁਪਿੰਦਰ ਸਿੰਘ ਨੇ ਹਮੇਸ਼ਾ ਪਾਰਟੀ ਦੇ ਲਈ ਦਿਨ ਰਾਤ ਇੱਕ ਕੀਤਾ ਹੈ ਆਉਣ ਵਾਲੇ ਸਮੇਂ ਵਿੱਚ ਵੀ ਇਹਨਾਂ ਦੀਆਂ ਸੇਵਾਵਾਂ ਦੇ ਨਾਲ ਪਾਰਟੀ ਇਲਾਕੇ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ।

Comments