ਸੰਤ ਸੀਤਲ ਦਾਸ ਜੀ ਦੇ ਬਰਸੀ ਸਮਾਗਮ ਡੇਰਾ ਸੱਚਖੰਡ ਬੋਹਣ ਵਿਖੇ ਸ਼ਰਧਾ ਪੂਰਵਕ ਮਨਾਏ *ਸੰਗਤਾਂ ਦਮੜੀ ਸ਼ੋਭਾ ਯਾਤਰਾ 'ਚ ਸ਼ਰਧਾ ਪੂਰਵਕ ਸ਼ਾਮਿਲ ਹੋਣ - ਚੇਅਰਮੈਨ ਸੰਤ ਸਰਵਣ ਦਾਸ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮਹਾਨ ਤਪੱਸਵੀ ਸ੍ਰੀਮਾਨ 108 ਸੰਤ ਬਾਬਾ ਸੀਤਲ ਦਾਸ ਜੀ ਦੇ ਬਰਸੀ ਸਮਾਗਮ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਮੌਜੂਦਾ ਗੱਦੀ ਨਸ਼ੀਨ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਪ੍ਰਸਿੱਧ ਰਾਗੀ ਜਥਿਆਂ ਅਤੇ ਸੰਤਾਂ ਮਹਾਂਪੁਰਖਾਂ ਵਲੋੰ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ,ਜਨਰਲ਼ ਸਕੱਤਰ ਸੰਤ ਇੰਦਰ ਦਾਸ ਸੇਖੈ,ਜਥੇਦਾਰ ਬਾਬਾ ਨਿਹਾਲ ਸਿੰਘ ਮਿਸ਼ਲ ਸ਼ਹੀਦਾਂ ਤਰਨਾਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੁਰਦੇਵ ਗੁਰਦੇਵ ਸਿੰਘ ਸ਼ਹੀਦ ਬਾਬਾ ਫਤਿਹ ਸਿੰਘ ਤਰਨਾਦਲ ਬਜਵਾੜਾ, ਸੰਤ ਸਰਵਣ ਦਾਸ ਸਲੇਮਟਾਵਰੀ,ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਬਲਵੰਤ ਸਿੰਘ ਡਿੰਗਰੀਆਂ,ਸੰਤ ਪ੍ਰੇਮ ਦਾਸ ਭੂਰੀ ਵਾਲੇ, ਸੰਤ ਧਰਮਪਾਲ ਸ਼ੇਰਗੜ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਚੌਰ,ਸੰਤ ਜਸਵੰਤ ਸਿੰਘ ਰਾਵਲਪਿੰਡੀ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕ੍ਰਿਪਾਲ ਦਾਸ ਭਾਰਟਾ,ਸੰਤ ਰਮੇਸ਼ ਦਾਸ ਸ਼ੇਰਪੁਰ ਢਕੌਂ ,ਸੰਤ ਮਨਜੀਤ ਦਾਸ ਹਿਮਾਚਲ, ਸੰਤ ਦਿਨੇਸ਼ ਗਿਰ ਭਗਤ ਨਗਰ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਬੀਬੀ ਕੁਲਦੀਪ ਕੌਰ ਮੇਹਨਾ, ਸੰਤ ਗੁਰਮੇਲ ਰਾਮ ਰਹੀਮਪੁਰ, ਸੰਤ ਸੰਤੋਖ ਦਾਸ ਭਾਰਟਾ,ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਦਵਿੰਦਰ ਦਾਸ ਭੂਰੀ ਵਾਲੇ, ਡੇਰਾ ਬੋਹਣ ਦੇ ਸੇਵਾਦਾਰ ਲਵਪ੍ਰੀਤ ਦੇ ਜਥੇ ਵਲੋੰ ਕਥਾ ਕੀਰਤਨ ਰਾਹੀਂ ਸੰਤ ਸੀਤਲ ਦਾਸ ਜੀ ਨੂੰ ਸ਼ਰਧਾ ਸੁਮਨ ਭੇਟ ਕੀਤੇ ਅਤੇ ਨਾਮਬਾਣੀ ਨਾਲ ਜੋੜਿਆ। ਸਟੇਜ ਸਕੱਤਰ ਦੀ ਸੇਵਾ ਓ ਪੀ ਰਾਣਾ ਨੇ ਨਿਭਾਈ।
ਇਸ ਮੌਕੇ ਸੰਤ ਸਰਵਣ ਦਾਸ ਜੀ ਵਲੋੰ ਸੰਤਾਂ ਮਹਾਂਪੁਰਸ਼ਾਂ,ਧਾਰਮਿਕ, ਸਮਾਜਿਕ, ਰਾਜਨੀਤਕ ਸਖਸ਼ੀਅਤਾਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹਰਮਿੰਦਰ ਸਿੰਘ ਸੰਧੂ ਚੱਬੇਵਾਲ ,ਰਜਿੰਦਰ ਕੁਮਾਰ ਭਾਟੀਆ ਰਿਟਾ. ਡਾਇਰੈਕਟਰ, ਇੰਜੀ ਜਗਦੀਸ਼ ਬੱਧਣ ਪ੍ਰਧਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਚੈਰੀਟੇਬਲ ਸਭਾ, ਇੰਜੀ.ਮਨਰੂਪ ਸਿੰਘ, ਡਾ. ਜਸਵੰਤ ਸਿੰਘ ਐਸ ਐਮ ਓ, ਡਾ ਸੋਢੀ ਰਾਮ, ਮੁਲਾਜਮ ਆਗੂ ਕਸ਼ਮੀਰਾ ਸਿੰਘ, ਕੁਲਵੰਤ ਰਾਏ, ਲੰਬੜਦਾਰ ਹਰਭਜਨ ਦਾਸ ਕਰਾੜੀ, ਬਾਬੂ ਰਾਮ ਭੱਜ ਕਰਾੜੀ,ਸਰਪੰਚ ਗੁਰਚਰਨ ਸਿੰਘ ਮਿੰਟੂ ਬੋਹਣ,ਲੰਬੜਦਾਰ ਬੀਰ ਚੰਦ ਸੁਰੀਲਾ, ਇੰਸਪੈਕਟਰ ਜੋਗ ਰਾਜ ਚੋਪੜਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
Comments
Post a Comment