ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਹੋਵੇ ਸਖਤ ਕਾਨੂੰਨੀ ਕਾਰਵਾਈ/ਸੋਮ ਪ੍ਰਕਾਸ਼
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾ. ਭਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਜਿੱਥੇ ਆਮ ਜਨਤਾ ਅਤੇ ਵੱਖ-ਵੱਖ ਦਲਿਤ ਸੰਗਠਨਾਂ ਵਿੱਚ ਭਾਰੀ ਰੋਸ ਦੇਖਿਆ ਗਿਆ ੳੱਥੇ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ।
ਸਾਬਕਾ ਕੇਂਦਰੀ ਸੋਮ ਪ੍ਰਕਾਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਸਮਾਜਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕਾਨੂੰਨ ਅਤੇ ਨਿਆਂ ਵਿਵਸਥਾ ਵਿੱਚ ਪਹਿਲਾਂ ਹੀ ਫੇਲ ਪੰਜਾਬ ਦੀ ਆਮ ਆਦਮੀ ਸਰਕਾਰ ਨੂੰ ਸੋਮ ਪ੍ਰਕਾਸ਼ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਨਹੀਂ ਕੀਤਾ ਗਿਆ ਤਾਂ ਦੀ ਆਮ ਆਦਮੀ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਆਮ ਜਨਤਾ ਜ਼ਬਰਦਸਤ ਰੋਸ ਪ੍ਰਦਰਸ਼ਨ ਕਰੇਗੀ।
ਇਸ ਮੌਕੇ ਉਨਾਂ ਦੇ ਨਾਲਂ ਪੰਜਾਬ ਪ੍ਰਧਾਨ ਐੱਸ.ਸੀ ਮੋਰਚਾ ਐਸ. ਆਰ ਲੱਧੜ, ਡਾ. ਦਿਲਬਾਗ ਰਾਏ ਸ਼ੀਤਲ ਅੰਗੁਰਾਲ, ਅਮਰ ਸਿੰਘ ਡਾਂਡੀਆਂ, ਮੰਡਲ ਪ੍ਰਧਾਨ ਸ਼ਹਿਰੀ ਨਰੇਸ਼ ਕੋਟਰਾਣੀ, ਮੰਡਲ ਪ੍ਰਧਾਨ ਮੌਲ਼ੀ ਰਮੇਸ਼ ਲਾਲ, ਚੰਦਰੇਸ਼ ਕੌਲ਼, ਕੌਂਸਲਰ ਬੀਰਾ ਰਾਮ ਅਤੇ ਸੂਬੇ ਦੀ ਭਾਜਪਾ ਲੀਡਰਸ਼ਿਪ ਵੀ ਹਾਜ਼ਰ ਸੀ।
Comments
Post a Comment