ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਆਧੁਨਿਕ ਰਵਾਇਤਾਂ ਅਨੁਸਾਰ ਨੰਨ੍ਹੇ ਮੁੰਨੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਮਨਾਈ ਗਈ ਜਿਸ ਵਿੱਚ ਪ੍ਰੀ-ਪ੍ਰਾਇਮਰੀ ਤੋਂ ਪ੍ਰਾਇਮਰੀ ਕਲਾਸਾਂ ਵਿੱਚ ਜਾਣ ਵਾਲੇ ਬੱਚਿਆਂ ਨੂੰ ਡਿਗਰੀ ਵੰਡ ਸਮਾਗਮ ਦੀ ਤਰਜ ਤੇ ਸੁੰਦਰ ਪੁਸ਼ਾਕਾਂ ਪਹਿਨਾ ਕੇ ਸਰਟੀਫਿਕੇਟ ਵੰਡੇ ਗਏ ਜਿਸ ਦਾ ਬੱਚਿਆਂ ਦੇ ਮਾਤਾ ਪਿਤਾ ਨੇ ਖੂਬ ਆਨੰਦ ਮਾਣਿਆ ਇਸ ਮੌਕੇ ਤੇ ਬੱਚਿਆਂ ਵੱਲੋਂ ਪਹਿਲਾਂ ਸ਼ਬਦ ਗਾਇਨ ਅਤੇ ਫਿਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਸਮਾਗਮ ਨੂੰ ਨੇਪੜੇ ਚਾਰਨ ਵਾਲੇ ਅਧਿਆਪਕਾਂ ਦੀ ਬਹੁਤ ਸ਼ਲਾਘਾ ਕੀਤੀ।
Comments
Post a Comment