ਸ਼੍ਰੋਮਣੀ ਅਕਾਲੀ ਦਲ ਦੇ ਆਰ.ਟੀ.ਆਈ. (RTI) ਸੈੱਲ ਦੀਆਂ ਨਵੀਆਂ ਨਿਯੁਕਤੀਆਂਸੂਰਜ ਕੁਮਾਰ ਅਤੇ ਸ਼ਮਸ਼ੇਰ ਭਾਰਦਵਾਜ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਆਰ.ਟੀ.ਆਈ. (RTI) ਸੈੱਲ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਆਰ.ਟੀ.ਆਈ. ਸੈੱਲ ਦੇ ਪੰਜਾਬ ਪ੍ਰਧਾਨ ਐਡਵੋਕੇਟ ਪਰਮਬੀਰ ਸਿੰਘ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਉੱਚ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਸ ਕੜੀ ਦੇ ਤਹਿਤ ਐਡਵੋਕੇਟ ਸ਼ਮਸ਼ੇਰ ਭਾਰਦਵਾਜ ਨੂੰ ਸ਼੍ਰੋਮਣੀ ਅਕਾਲੀ ਦਲ ਆਰ.ਟੀ.ਆਈ. ਸੈੱਲ ਦਾ ਸੂਬਾ ਉਪ-ਪ੍ਰਧਾਨ (State Vice President) ਨਿਯੁਕਤ ਕੀਤਾ ਗਿਆ ਹੈ ਅਤੇ
ਐਡਵੋਕੇਟ ਸੂਰਜ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਆਰ.ਟੀ.ਆਈ. ਸੈੱਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਥਾਪਿਆ ਗਿਆ ਹੈ।
ਇਨ੍ਹਾਂ ਨਿਯੁਕਤੀਆਂ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਆਰ.ਟੀ.ਆਈ. ਐਕਟ ਰਾਹੀਂ ਲੋਕ ਹਿੱਤਾਂ ਦੀ ਰਾਖੀ ਲਈ ਦਿਨ-ਰਾਤ ਮਿਹਨਤ ਕਰਨਗੇ।
ਇਹ ਨਿਯੁਕਤੀਆਂ ਪਾਰਟੀ ਦੀ ਪਾਰਦਰਸ਼ਤਾ ਅਤੇ ਜਨਤਕ ਜਵਾਬਦੇਹੀ ਦੇ ਮੁੱਦਿਆਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।
Comments
Post a Comment