*ਖਾਲਸਾ ਸਾਜਨਾ ਦਿਵਸ, ਵਿਸਾਖੀ ਅਤੇ ਸੰਗਰਾਂਦ ਦੇ ਦਿਹਾੜੇ ਦੇ ਸੰਬੰਧ ਵਿੱਚ ਗੁਰਮਤਿ ਸਮਾਗਮ 14 ਅਪ੍ਰੈਲ ਨੂੰ ਮਨਾਇਆ ਜਾਵੇਗਾ/ਬਾਬਾ ਗੁਰਚਰਨ ਸਿੰਘ ਪੰਡਵਾ **ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਜੀ ਸਮਰਾਏ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ/ਬਾਬਾ ਗੁਰਚਰਨ ਸਿੰਘ ਪੰਡਵਾ

 
ਹੁਸ਼ਿਆਰਪੁਰ/ਫਗਵਾੜਾ/ਦਲਜੀਤ ਅਜਨੋਹਾ 
ਖਾਲਸਾ ਸਾਜਨਾ ਦਿਵਸ, ਵਿਸਾਖੀ ਅਤੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾਂ ਵਿਖੇ ਗੁਰਮਤਿ ਸਮਾਗਮ 14 ਅਪ੍ਰੈਲ ਨੂੰ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਕੁਟੀਆ ਦੇ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾਂ ਹੋਰਾਂ ਨੇ ਦੱਸਿਆ ਕਿ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ ਜੀ ਸਮਰਾਏ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਇਸ ਮੌਕੇ ਬਾਬਾ ਗੁਰਚਰਨ ਸਿੰਘ ਪੰਡਵਾ ਹੋਰਾਂ ਨੇ ਦੱਸਿਆ ਕਿ ਇਸੇ ਦਿਨ ਸੇਵਾਦਾਰ ਸਵਰਗੀ ਭਾਈ ਬਬਲੂ ਸਿੰਘ ਜੀ ਦੀ 6ਵੀਂ ਬਰਸੀ ਦੇ ਮੌਕੇ ਉਹਨਾਂ ਨੂੰ ਵੀ ਯਾਦ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ

Comments