ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਭਲਕੇ 1 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਆਰੰਭ ਹੋਵੇਗੀ- ਸੰਤ ਨਿਰਮਲ ਦਾਸ , ਸੰਤ ਇੰਦਰ ਦਾਸ

                                             

   ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮਨਾਉਣ ਅਤੇ ਕ੍ਰਾਂਤੀਕਾਰੀ ਬੇਗਮਪੁਰੇ ਦੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਲਈ 3 ਅਪ੍ਰੈਲ 2026 ਦਿਨ ਸ਼ੁਕਰਵਾਰ ਨੂੰ ਦੁਪਿਹਰ 1 ਵਜੇ ਰੇਲਵੇ ਸਟੇਸ਼ਨ ਜਲੰਧਰ ਤੋਂ ਹਰਿਦੁਆਰ ਲਈ ਚੱਲਣ ਵਾਲੀ ਮਹਾਨ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਹਰ ਪੱਖ ਤੋਂ ਇਤਿਹਾਸਕ ਹੋਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ ਨੇ ਸੰਗਤਾਂ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਸੰਗਤਾਂ ਪ੍ਰੇਮ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਸ਼ੋਭਾ ਯਾਤਰਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਕੋਈ ਵੀ ਵਿਅਕਤੀ ਕਿਸੇ ਪ੍ਰਕਾਰ ਦਾ ਨਸ਼ਾ ਕਰਕੇ ਨਾ ਆਵੇ। 

           ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੋੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੈ ਨੇ ਕਿਹਾ ਕਿ ਸੰਗਤਾਂ ਬਿਨਾਂ ਕਿਸੇ ਡਰ ਤੋਂ ਸ਼ਰਧਾ,ਪ੍ਰੇਮ ਭਾਵਨਾ ਨਾਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ। ਉਨਾਂ ਕਿਹਾ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 5 ਅਪ੍ਰੈਲ ਨੂੰ ਹਰਿਦੁਆਰ (ਉੱਤਰਾਖੰਡ) ਵਿਖੇ ਬੜੀ ਸ਼ਰਧਾ ਨਾਲ ਮਨਾਏ ਜਾਣਗੇ। ਇਸੇ ਪ੍ਰੋਗਰਾਮ ਤਹਿਤ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਮਹਾਨ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਜਲੰਧਰ ਤੋਂ ਹਰਿਦੁਆਰ ਲਈ 3 ਅਪ੍ਰੈਲ ਨੂੰ ਦੁਪਹਿਰ 1 ਵਜੇ ਆਰੰਭ ਹੋ ਕੇ ਹਰਿਦੁਆਰ ਹਰਿ ਕੀ ਪਉੜੀ ਪਹੁੰਚੇਗੀ ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ ਅਤੇ ਅਰਦਾਸ ਤੋਂ ਉਪਰੰਤ ਹਰਿਦੁਆਰ ਲਈ ਯਾਤਰਾ ਆਰੰਭ ਹੋਵੇਗੀ।                             
     ਇਸ ਸਮੇਂ ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਸੀਨੀ.ਮੀਤ ਪ੍ਰਧਾਨ, ਸੰਤ ਬਲਵੰਤ ਸਿੰਘ ਡਿੰਗਰੀਆਂ ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਕਿਰਪਾਲ ਦਾਸ ਭਾਰਟਾ,ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੁੰਮ ਹੁਮਾ ਕੇ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ। ਇਸ ਮੌਕੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ,ਸੰਤ ਮਨਜੀਤ ਦਾਸ ਹਿਮਾਚਲ, ਸੰਤ ਮਨਜੀਤ ਦਾਸ ਵਿਛੋਹੀ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਕੁਲਦੀਪ ਦਾਸ ਬਸੀ ਮਰੂਫ,ਸੰਤ ਸੰਤੋਖ ਦਾਸ ਭਾਰਟਾ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਸੰਤ ਬੀਬੀ ਪੂਨਮ ਹੀਰਾ, ਭੈਣ ਸੰਤੋਸ਼ ਕੁਮਾਰੀ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ ਆਦਿ ਹਾਜਰ ਸਨ।

Comments