ਜੋ ਵਿਕਾਸ ਸੁਖਬੀਰ ਬਾਦਲ ਨੇ ਕਰਵਾਇਆ ਉਹ ਦੂਜੀਆਂ ਪਾਰਟੀਆਂ ਸੋਚ ਵੀ ਨਾ ਸਕੀਆਂ-ਲਾਲੀ ਬਾਜਵਾਬਜਵਾੜਾ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜਿਲ੍ਹਾ ਸ਼ਹਿਰੀ ਜਥੇਬੰਦੀ ਦੇ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਅੱਜ ਬਜਵਾੜਾ ਵਿਖੇ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਬੱਬੂ ਬਜਵਾੜਾ ਅਤੇ ਹਰਭਜਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ 3 ਅਪ੍ਰੈਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚੱਬੇਵਾਲ ਵਿਖੇ ਪਹੁੰਚਣ ਸਮੇਂ ਜਿਲ੍ਹਾ ਜਥੇਬੰਦੀ ਵੱਲੋਂ ਜੋਰਦਾਰ ਸਵਾਗਤ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਇਸ ਰੈਲੀ ਸਬੰਧੀ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਉਤਸ਼ਾਹ ਅਤੇ ਊਰਜਾ ਦੀ ਲਹਿਰ ਹੈ ਜਿਸ ਨਾਲ 2027 ਦੀਆਂ ਚੋਣਾ ਦੌਰਾਨ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਪ੍ਰਤੀ ਸੂਬੇ ਦੇ ਲੋਕ ਜਾਣੂ ਹਨ ਕਿਉਂਕਿ ਜਿਸ ਸਮੇਂ ਸ. ਬਾਦਲ ਡਿਪਟੀ ਮੁੱਖ ਮੰਤਰੀ ਸਨ ਤਦ ਜੋ ਵਿਕਾਸ ਸੂਬਾ ਵਾਸੀਆਂ ਨੇ ਦੇਖਿਆ ਹੈ ਉਹ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਕਦੇ ਵੀ ਨਹੀਂ ਕਰਵਾ ਸਕੀ। ਉਨ੍ਹਾਂ ਇਸ ਸਮੇਂ ਸਮੂਹ ਪਾਰਟੀ ਵਰਕਰਾਂ ਨੂੰ 3 ਦੀ ਇਤਹਾਸਿਕ ਹੋਣ ਜਾ ਰਹੀ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ। ਇਸ ਮੌਕੇ ਪਲਵਿੰਦਰ ਸਿੰਘ ਧਾਲੀਵਾਲ, ਕੈਪਟਨ ਰਘੂਬੀਰ ਸਿੰਘ, ਹਰਜੀਤ ਸਿੰਘ ਆਦਿ ਵੀ ਹਾਜਰ ਸਨ।
ਕੈਪਸ਼ਨ-ਪਾਰਟੀ ਵਰਕਰਾਂ ਤੇ ਆਗੂਆਂ ਦੇ ਨਾਲ ਜਤਿੰਦਰ ਸਿੰਘ ਲਾਲੀ ਬਾਜਵਾ।

Comments