ਬਸਪਾ ਦੇ ਸੰਘਰਸ਼ ਅੱਗੇ ਝੁਕੀ ਪੰਜਾਬ ਸਰਕਾਰ; ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਚੁੱਕਣ ਦੀ ਪ੍ਰਕਿਰਿਆ ਸ਼ੁਰੂਚਾਂਗ ਬਸੋਹਾ ਗੁਰੂ ਘਰ ਨੂੰ ਪੰਚਾਇਤ ਘਰ ਬਣਾਉਣ ਦਾ ਫੈਸਲਾ ਵਾਪਸ ਲਵੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼: ਡਾ. ਕਰੀਮਪੁਰੀ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸਨਮਾਨ ਅਤੇ ਮਰਿਆਦਾ ਨੂੰ ਬਹਾਲ ਰੱਖਣ ਲਈ ਬਹੁਜਨ ਸਮਾਜ ਪਾਰਟੀ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਬਸਪਾ ਦੇ ਲਗਾਤਾਰ ਸੰਘਰਸ਼ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ ਇੱਥੋਂ ਸ਼ਰਾਬ ਦੇ ਠੇਕੇ ਚੁੱਕਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਇਸ ਨੂੰ ਸੰਗਤਾਂ ਅਤੇ ਪਾਰਟੀ ਵਰਕਰਾਂ ਦੇ ਸਿਦਕ ਦੀ ਜਿੱਤ ਕਰਾਰ ਦਿੱਤਾ ਹੈ।
ਸੰਘਰਸ਼ ਦਾ ਮੁੱਖ ਵੇਰਵਾ:
ਡਾ. ਕਰੀਮਪੁਰੀ ਨੇ ਦੱਸਿਆ ਕਿ ਬਸਪਾ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ਨਿਰੰਤਰ ਸੰਘਰਸ਼ ਜਾਰੀ ਹੈ।
ਜਨਤਕ ਲਾਮਬੰਦੀ: ਪਾਰਟੀ ਵੱਲੋਂ ਪਿੰਡ-ਪਿੰਡ ਜਾ ਕੇ ਸਭਾਵਾਂ ਕੀਤੀਆਂ ਗਈਆਂ ਅਤੇ ਠੇਕੇ ਬੰਦ ਕਰਵਾਉਣ ਲਈ ਮਤੇ ਪਵਾਏ ਗਏ।
ਰੋਸ ਪ੍ਰਦਰਸ਼ਨ: 18 ਅਪ੍ਰੈਲ ਨੂੰ ਗੜ੍ਹਸ਼ੰਕਰ ਵਿਖੇ ਕੀਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ।
ਪ੍ਰਸ਼ਾਸਨਿਕ ਕਾਰਵਾਈ: ਬਸਪਾ ਦੇ ਦਬਾਅ ਸਦਕਾ ਪ੍ਰਸ਼ਾਸਨ ਨੇ ਡਾਕਟਰ ਅੰਬੇਡਕਰ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਦੇ ਆਂ ਉਹਨਾਂ ਨੂੰ ਗ੍ਰਿਫਤਾਰ ਕੀਤਾ ਅਤੇ ਹੁਣ ਸ਼ਰਾਬ ਦੇ ਠੇਕੇ ਕਿਸ਼ਤਾਂ ਵਿੱਚ ਚੁੱਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਸਰਕਾਰ ਨੂੰ ਸਿੱਧੀ ਚਿਤਾਵਨੀ:
ਡਾ. ਕਰੀਮਪੁਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਸਪਾ "ਕਿਸ਼ਤਾਂ ਵਿੱਚ ਠੇਕੇ ਚੁੱਕਣ" ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ:
ਸ੍ਰੀ ਖੁਰਾਲਗੜ੍ਹ ਸਾਹਿਬ ਦੀ ਹੱਦ ਅੰਦਰੋਂ ਸਾਰੇ ਸ਼ਰਾਬ ਦੇ ਠੇਕੇ ਅਤੇ ਨਜਾਇਜ਼ ਬਰਾਂਚਾਂ ਤੁਰੰਤ ਪ੍ਰਭਾਵ ਨਾਲ ਪੂਰਨ ਤੌਰ 'ਤੇ ਬੰਦ ਕੀਤੀਆਂ ਜਾਣ।
ਚਾਂਗ ਬਸੋਹਾ ਗੁਰੂ ਰਵਿਦਾਸ ਗੁਰੂ ਘਰ ਨੂੰ ਪੰਚਾਇਤ ਘਰ ਬਣਾਉਣ ਪੰਜਾਬ ਸਰਕਾਰ ਦਾ ਫੈਸਲਾ ਧਾਰਮਿਕ ਭਾਵਨਾਵਾਂ ਨੂੰ ਸਰਕਾਰੀ ਤਾਕਤ ਨਾਲ ਕੁਚਲਣ ਵਾਲਾ ਫੈਸਲਾ ਸਰਕਾਰ ਤੁਰੰਤ ਵਾਪਸ ਲਵੇ।
ਗੁਰੂ ਘਰ ਦੀਆਂ ਚਾਬੀਆਂ ਤੁਰੰਤ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੇ ਹਵਾਲੇ ਕੀਤੀਆਂ ਜਾਣ।
"ਸਰਕਾਰ ਦੀ ਇਹ ਨੀਤੀ ਗੁਰੂ ਰਵਿਦਾਸ ਜੀ ਦੇ ਫਲਸਫੇ ਪ੍ਰਤੀ ਨਫਰਤ ਨੂੰ ਦਰਸਾਉਂਦੀ ਹੈ। ਜਦੋਂ ਤੱਕ ਪੂਰਨ ਤੌਰ 'ਤੇ ਠੇਕੇ ਬੰਦ ਨਹੀਂ ਹੁੰਦੇ ਅਤੇ ਚਾਂਗ ਬਸੋਹਾ ਗੁਰੂ ਘਰ ਸੰਗਤਾਂ ਨੂੰ ਵਾਪਸ ਨਹੀਂ ਮਿਲਦਾ, ਬਸਪਾ ਦਾ ਅੰਦੋਲਨ ਜਾਰੀ ਰਹੇਗਾ। ਅਸੀਂ ਬੇਗਮਪੁਰੇ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਪਰਾਦੀਨਤਾ ਦਾ ਅੰਤ ਕਰਕੇ ਹੀ ਦਮ ਲਵਾਂਗੇ।"
— ਡਾ. ਅਵਤਾਰ ਸਿੰਘ ਕਰੀਮਪੁਰੀ
ਬਸਪਾ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਨਾ ਸੁਧਾਰੀਆਂ ਤਾਂ ਇਸ ਮੁੱਦੇ ਨੂੰ ਜਨਤਾ ਦੀ ਕਚਹਿਰੀ ਵਿੱਚ ਲਿਜਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਗੁਰੂ-ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ।
Comments
Post a Comment