ਹੁਸ਼ਿਆਰਪੁਰ/ਦਲਜੀਤ ਅਜਨੋਹਾ
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਗਠਿਤ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਟਰਾਂਸਜੈਂਡਰਾਂ ਦੀ ਭਲਾਈ ਲਈ ਸਿਹਤ ਸਹੂਲਤਾਂ, ਕਿੱਤਾ-ਸਿਖਲਾਈ ਕੋਰਸਾਂ, ਟਰਾਂਸਜੈਂਡਰ ਪਹਿਚਾਣ-ਪੱਤਰ ਆਦਿ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਟਰਾਂਸਜੈਂਡਰਾਂ ਦੀਆਂ ਸ਼ਿਕਾਇਤਾਂ ਸਬੰਧੀ ਜ਼ਿਲ੍ਹੇ ਵਿੱਚ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਈ ਵੀ ਟਰਾਂਸਜੈਂਡਰ ਆਪਣੀ ਸ਼ਿਕਾਇਤ ਹੈਲਪਲਾਈਨ ਨੰਬਰ 112 ‘ਤੇ ਵੀ ਦਰਜ ਕਰਵਾ ਸਕਦਾ ਹੈ।
ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਡੀ.ਐਸ.ਪੀ. ਹੈੱਡ ਕੁਆਟਰ ਕਰਤਾਰ ਸਿੰਘ, ਪ੍ਰੋਜੈਕਟ ਮੈਨੇਜਰ ਸ਼ਾਨ ਫਾਊਂਡੇਸ਼ਨ, ਟਰਾਂਸਜੈਂਡਰ ਕਮਿਊਨਿਟੀ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
Comments
Post a Comment