ਹੁਸ਼ਿਆਰਪੁਰ/ਫਗਵਾੜਾ/ਦਲਜੀਤ ਅਜਨੋਹਾ
ਪ੍ਰਮੁੱਖ ਸਮਾਜ ਸੇਵੀ ਸ਼ਖ਼ਸੀਅਤ ਤੇ ਸਵਰਨਕਾਰ ਧਰਮਿੰਦਰ ਕੁਮਾਰ ਟੋਨੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵਪਾਰ ਵਿੰਗ ਦਾ ਸੂਬਾਈ ਜਨਰਲ ਸਕੱਤਰ ਨਿਯੁਕਤ ਕੀਤਾ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ. ਸ਼ਰਮਾ ਵਲੋਂ ਕੀਤੀ ਗਈ। ਇਸ ਨਿਯੁਕਤੀ 'ਤੇ ਹਿੰਦੂ ਭਾਈਚਾਰੇ ਅਤੇ ਸਵਰਨਕਾਰ ਸੰਘ ਵਿਚ ਕਾਫ਼ੀ ਖ਼ੁਸ਼ੀ ਦੀ ਲਹਿਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਧਰਮਿੰਦਰ ਕੁਮਾਰ ਟੋਨੀ ਨੂੰ ਵੱਡਾ ਮਾਣ ਦੇ ਕੇ ਸਵਰਨਕਾਰ ਸੰਘ ਦੀਆਂ ਸਮੱਸਿਆ ਦੇ ਸਥਾਈ ਹੱਲ ਲਈ ਸੰਭਵ ਯਤਨ ਕਰੇਗਾ। ਧਰਮਿੰਦਰ
ਕੁਮਾਰ ਟੋਨੀ ਫਗਵਾੜਾ ਸਿਟੀ ਕਲੱਬ ਦੇ ਜਨਰਲ ਸਕੱਤਰ ਵੀ ਹਨ ਅਤੇ ਸਵਰਨਕਾਰ ਸੰਘ ਦੇ ਵੱਖ-ਵੱਖ ਅਹੁਦਿਆਂ 'ਤੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਅਤੇ ਵੱਖ ਵੱਖ ਥਾਵਾਂ ਤੇ ਕਾਰੋਬਾਰ ਵਿੱਚ ਵੱਡਾ ਮੁਕਾਮ ਰੱਖਣ ਵਾਲੇ ਧਰਮਿੰਦਰ ਕੁਮਾਰ ਟੋਨੀ ਦੀ ਦੋਆਬੇ ਦੇ ਸਵਰਨਕਾਰਾਂ ਵਿੱਚ ਪੂਰੀ ਪਕੜ ਹੈ। ਧਰਮਿੰਦਰ ਕੁਮਾਰ ਟੋਨੀ ਨੇ ਆਪਣੀ ਇਸ ਨਿਯੁਕਤੀ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ. ਸ਼ਰਮਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵਪਾਰ ਵਿੰਗ ਦਾ ਜਨਰਲ ਸਕੱਤਰ ਬਣਾ ਕੇ ਦੁਆਬੇ ਦੇ ਲੋਕਾਂ ਦੀਆਂ ਸਮੱਸਿਆ ਦੇ ਹੱਲ ਲਈ ਇਹ ਮਾਣ ਦਿੱਤਾ।
Comments
Post a Comment