ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਵੱਡੀ ਮਜ਼ਬੂਤੀ: ਹਰਪ੍ਰੀਤ ਪਿੰਟੂ ਅਤੇ ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਨੂੰ ਵੇਖਦੇ ਹੋਏ ਅੱਜ ਇਲਾਕੇ ਦੇ ਪ੍ਰਮੁੱਖ ਆਗੂਆਂ ਰਣਧੀਰ ਸਿੰਘ ਅਤੇ ਹਰਪ੍ਰੀਤ ਪਿੰਟੂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਾਲੀ ਬਾਜਵਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ। ਇਸ ਮੌਕੇ ਗੱਲਬਾਤ ਕਰਦਿਆਂ ਲਾਲੀ ਬਾਜਵਾ ਨੇ ਕਿਹਾ ਕਿ ਰਣਧੀਰ ਸਿੰਘ ਅਤੇ ਹਰਪ੍ਰੀਤ ਪਿੰਟੂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ।
ਸੰਜੀਵ ਤਲਵਾੜ ਦੇ ਯਤਨਾਂ ਦੀ ਸ਼ਲਾਘਾ
ਕਰਦੇ ਹੋਏ ਕਿਹਾ ਕਿ ਉਹ ਦਿਨ-ਰਾਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਸ਼ਾਮਿਲ ਹੋਣ ਵਾਲੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਡਟ ਕੇ ਕੰਮ ਕਰਨਗੇ।
ਇਸ ਮੌਕੇ ਅਨੁਸੂਚਿਤ ਜਾਤੀ ਮੋਰਚੇ ਦੇ ਜ਼ਿਲ੍ਾ ਪ੍ਰਧਾਨ ਪ੍ਰੇਮ ਸਿੰਘ ਪਿਪਲਾਂ ਵਾਲਾ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ ਜਿਲਾ ਉਪ ਪ੍ਰਧਾਨ ਹਰਭਜਨ ਸਿੰਘ ਵਧਾਵਨ ਅਤੇ ਪਾਰਟੀ ਦੇ ਹੋਰ ਵੀ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸਾਥੀਆਂ ਦਾ ਉਤਸ਼ਾਹ ਵਧਾਇਆ।

Comments