ਬਿਜਲੀ ਸੰਕਟ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਵੱਲੋਂ ਹਲਕਾ ਇੰਚਾਰਜ ਹਰਮਿੰਦਰ ਸੰਧੂ ਦੀ ਅਗਵਾਈ ਹੇਠ ਕੀਤਾ ਰੋਸ ਪ੍ਰਦਰਸ਼ਨ

 

ਹੁਸ਼ਿਆਰਪੁਰ /ਦਲਜੀਤ ਅਜਨੋਹਾ 

ਪੰਜਾਬ ਵਿੱਚ ਪੈ ਰਹੀ ਗਰਮੀ ਦੇ ਵਿਚਕਾਰ ਬਿਜਲੀ ਦੇ ਲੰਬੇ ਕੱਟਾਂ ਨੇ ਆਮ ਜਨਤਾ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਇਸ ਗੰਭੀਰ ਮੁੱਦੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਪੰਜਾਬ ਵਿੱਚ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਵਿਖੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਆਗੂਆਂ ਅਤੇ ਵਰਕਰਾਂ ਵਲੋੰ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।ਇਸ ਮੌਕੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਨਿਰਮਲ ਸਿੰਘ ਭੀਲੋਵਾਲ, ਸਰਪੰਚ ਗੁਰਚਰਨ ਸਿੰਘ ਮਿੰਟੂ ਚੱਬੇਵਾਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਹਲਕਾ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਏ l ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪਾਰਟੀ ਦੇ ਝੰਡੇ ਅਤੇ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖ਼ਤੀਆਂ ਨਾਲ ਸਰਕਾਰ ਦੀਆਂ ਦਮਨਕਾਰੀ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ"ਅੱਜ ਪੰਜਾਬ ਵਿੱਚ ਬਿਜਲੀ ਦਾ ਪੂਰਾ ਸਰਕਲ ਵਿਗੜ ਚੁੱਕਾ ਹੈ। ਚਾਹੇ ਘਰੇਲੂ ਸੈਕਟਰ ਹੋਵੇ ਜਾਂ ਕਮਰਸ਼ੀਅਲ, ਹਰ ਪਾਸੇ ਬਿਜਲੀ ਦੀ ਕਿੱਲਤ ਕਾਰਨ ਹਫੜਾ ਦਫੜੀ ਮਚੀ ਹੋਈ ਹੈ। ਇਹ ਮੌਜੂਦਾ ਸਰਕਾਰ ਦੀ ਨਾਕਾਮੀ ਅਤੇ ਦਿਸ਼ਾਹੀਣ ਨੀਤੀਆਂ ਦਾ ਨਤੀਜਾ ਹੈ। ਓਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਜਿਸ ਕਰਕੇ 2027 ਦੀਆਂ ਚੋਣਾਂ 'ਚ ਲੋਕ ਇਸ ਨਿਕੰਮੀ ਸਰਕਾਰ ਨੂੰ ਚਲਦਾ ਕਰਕੇ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਉਨਾਂ ਰੋਸ ਧਰਨੇ ਵਿੱਚ ਪਹੁੰਚੇ ਆਗੂਆਂ, ਵਰਕਰਾਂ ਦਾ ਧੰਨਬਾਦ ਕੀਤਾ।

Comments