ਆਪ ਦੀ ਬੇੜੀ ਡੁੱਬ ਰਹੀ, ਆਗੂ ਜਾਨ ਬਚਾਉਣ ਲਈ ਭੱਜਣ ਲੱਗੇ /ਲਾਲੀ ਬਾਜਵਾ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਵਿਸ਼ੇਸ਼ ਸਨਮਾਨ ਜਗਤਾਰ ਸਿੰਘ ਸਰਕਲ ਪ੍ਰਧਾਨ ਅਤੇ ਇਕਬਾਲ ਸਿੰਘ ਗੋਪੀ ਵੱਲੋਂ ਕੀਤਾ ਗਿਆ, ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦੇ ਹੋਏ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੀ ਜ਼ੋਰ ਨਾਲ ਲੋਕਾਂ ਦੇ ਮੁੱਦੇ ਉਠਾਏਗੀ। ਲਾਲੀ ਬਾਜਵਾ ਨੇ ਕਿਹਾ ਕਿ 2022 ਵਿੱਚ ਜਿਸ ਪਾਰਟੀ ਨੂੰ ਲੋਕਾਂ ਨੇ ਬਦਲਾਅ ਵਜ੍ਹੋਂ ਚੁਣਿਆ ਸੀ ਅੱਜ ਉਹ ਖਤਮ ਹੋਣ ਕਿਨਾਰੇ ਪੁੱਜ ਚੁੱਕੀ ਹੈ ਤੇ ਜਿਵੇਂ ਡੁੱਬਦੇ ਹੋਏ ਜਹਾਜ ਵਿੱਚੋਂ ਚੂਹੇ ਛਾਲਾਂ ਮਾਰਦੇ ਹਨ ਤਿਵੇਂ ਹੀ ਇਸ ਸਮੇਂ ਆਪ ਦੀ ਡੁੱਬ ਰਹੀ ਬੇੜੀ ਵਿੱਚੋ ਇਸਦੇ ਆਗੂ ਛਾਲਾਂ ਮਾਰ ਕੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਰਾਜ ਸਭਾ ਵਿੱਚ ਪੰਜਾਬ ਦੇ ਲੋਕਾਂ ਨੂੰ ਭੇਜਣ ਦਾ ਸਮਾਂ ਸੀ ਤਦ ਕੇਜਰੀਵਾਲ ਦੀ ਜੁੰਡਲੀ ਨੇ ਵਪਾਰ ਕਰਕੇ ਸੀਟਾਂ ਵੇਚੀਆਂ ਸਨ ਜੋ ਕਿ ਹੁਣ ਸਾਬਿਤ ਹੋ ਚੁੱਕਾ ਹੈ। ਇਸ ਮੌਕੇ ਹਰਜੀਤ ਸਿੰਘ, ਕਰਨੈਲ ਸਿੰਘ, ਦਿਲਬਾਗ ਸਿੰਘ, ਜਸਵੀਰ ਸਿੰਘ, ਗੁਰਮੁਖ ਸਿੰਘ, ਜਪਿੰਦਰਪਾਲ ਸਿੰਘ ਅਟਵਾਲ, ਰਵਿੰਦਰਪਾਲ ਸਿੰਘ ਮਿੰਟੂ ਅਤੇ ਦਵਿੰਦਰ ਸਿੰਘ, ਵੀ ਹਾਜਰ ਸਨ।

Comments