ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੈਕੋ (ਰਾਸ਼ਟਰੀ ਏਡਜ਼ ਕੰਟਰੋਲ ਸੰਸਥਾ) ਦੇ ਸਹਿਯੋਗ ਨਾਲ ਬਲਾਕ ਪੱਧਰੀ ਰਿਫ੍ਰੈਸ਼ਰ ਟ੍ਰੇਨਿੰਗ-ਕਮ-ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਦਫ਼ਤਰ ਸਿਵਲ ਸਰਜਨ ਦੇ ਟ੍ਰੇਨਿੰਗ ਹਾਲ ਵਿਖੇ ਕੀਤਾ ਗਿਆ। ਇਹ ਵਰਕਸ਼ਾਪ ਐਚ.ਐਮ.ਆਈ.ਐਸ (HMIS), ਆਰ.ਸੀ.ਐਚ 2.0, ਅਨਮੋਲ ਐਪ (ANMOL App) ਅਤੇ ਏ.ਬੀ.ਡੀ.ਐਮ (ABDM) ਸਬੰਧੀ ਟ੍ਰੇਨਿੰਗ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਕਰਵਾਈ ਗਈ, ਇਸ ਟ੍ਰੇਨਿੰਗ ਵਿਚ ਜ਼ਿਲੇ ਦੀਆ ਐਲ ਐਚ ਵੀਜ਼ ਅਤੇ ਏ ਐਨ ਐਮਜ਼ ਨੇ ਭਾਗ ਲਿਆ।ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਣਜੀਤ ਸਿੰਘ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਡੀ.ਐਮ.ਈ.ਓ ਅਨੁਰਾਧਾ ਠਾਕੁਰ, ਡੀ.ਐਮ.ਈ.ਆਈ.ਓ ਤਰਸੇਮ ਲਾਲ, ਐਚ.ਐਮ.ਆਈ.ਐਸ ਕੋਆਰਡੀਨੇਟਰ ਸ਼ਹਿਬਾਜ਼ ਸਿੰਘ ਅਤੇ ਨੈਕੋ ਤੋਂ ਦਿਲਪ੍ਰੀਤ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਣਜੀਤ ਸਿੰਘ ਨੇ ਟ੍ਰੇਨਿੰਗ ਦੌਰਾਨ ਸਾਰੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਆਰ.ਸੀ.ਐਚ 2.0 ਤਹਿਤ ਸਾਰੀਆਂ ਗਰਭਵਤੀ ਔਰਤਾਂ ਦੀ ਆਭਾ ਆਈ.ਡੀ (ABHA ID) ਬਣਾਉਣੀ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਪੂਰਾ ਲਾਭ ਮਿਲ ਸਕੇ ਅਤੇ ਮਾਤਾ ਤੇ ਬੱਚਾ ਸਿਹਤ ਸੇਵਾਵਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾ ਸਕੇ।
ਉਨ੍ਹਾਂ ਨੇ ਐਚ.ਐਮ.ਆਈ.ਐਸ (HMIS) ਤਹਿਤ ਇਕੱਠੇ ਕੀਤੇ ਗਏ ਡਾਟਾ ਦਾ ਵਿਸ਼ਲੇਸ਼ਣ ਵੀ ਕੀਤਾ ਅਤੇ ਡਾਟਾ ਐਂਟਰੀ ਦੌਰਾਨ ਆਉਣ ਵਾਲੀਆਂ ਤਰੁਟੀਆਂ ਨੂੰ ਸਮੇਂ-ਸਿਰ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਹੀ ਅਤੇ ਸਮੇਂ-ਸਿਰ ਡਾਟਾ ਅੱਪਡੇਟ ਕਰਨ ਨਾਲ ਸਿਹਤ ਸੇਵਾਵਾਂ ਦੀ ਯੋਜਨਾ ਬਣਾਉਣ ਵਿੱਚ ਮਦਦ ਮਿਲਦੀ ਹੈ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ।ਇਸ ਮੌਕੇ ਤੇ ਐਚ.ਐਮ.ਆਈ.ਐਸ, ਆਰ.ਸੀ.ਐਚ 2.0 ਸਬੰਧੀ ਵਿਸਥਾਰਪੂਰਵਕ ਪ੍ਰਸ਼ਿਕਸ਼ਣ ਦਿੱਤਾ ਗਿਆ, ਤਾਂ ਜੋ ਸਟਾਫ਼ ਆਪਣੀ ਡਿਊਟੀ ਦੌਰਾਨ ਡਿਜ਼ੀਟਲ ਪ੍ਰਣਾਲੀਆਂ ਦੀ ਸਹੀ ਵਰਤੋਂ ਕਰ ਸਕਣ।
ਟ੍ਰੇਨਿੰਗ ਦੌਰਾਨ ਪੰਜਾਬ ਏਡਜ਼ ਕੰਟਰੋਲ ਸੋਸਾਇਟੀ ਦੇ ਨੁਮਾਇੰਦਿਆਂ ਵੱਲੋਂ ਏਡਜ਼ ਕੰਟਰੋਲ ਪ੍ਰੋਗਰਾਮ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ ਅਤੇ ਐਚ.ਆਈ.ਵੀ/ਏਡਜ਼ ਦੀ ਰੋਕਥਾਮ, ਜਾਂਚ ਅਤੇ ਜਾਗਰੂਕਤਾ ਸਬੰਧੀ ਮਹੱਤਵਪੂਰਨ ਨਿਰਦੇਸ਼ ਸਾਂਝੇ ਕੀਤੇ ਗਏ।
ਅੰਤ ਵਿੱਚ ਜ਼ਿਲਾ ਮਾਸ ਮੀਡੀਆ ਅਫਸਰ ਤਰਸੇਮ ਲਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਰਿਫ੍ਰੈਸ਼ਰ ਟ੍ਰੇਨਿੰਗ ਵਰਕਸ਼ਾਪਾਂ ਨਾਲ ਫੀਲਡ ਸਟਾਫ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਉਂਦਾ ਹੈ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ।
Comments
Post a Comment