ਸੀ.ਬੀ.ਐਸ.ਈ. ਕਲਾਸ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

 
ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਕਿੰਗ ਐਡਵਰਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਕਲਾਸ 12ਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵੱਖ-ਵੱਖ ਸਟਰੀਮਾਂ ਵਿੱਚ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਮਹਿਨਤ ਅਤੇ ਲਗਨ ਦਾ ਪ੍ਰਮਾਣ ਦਿੱਤਾ।
**ਆਰਟਸ ਸਟਰੀਮ ਵਿੱਚ ਅਵਨੀਤ ਕੌਰ ਨੇ ਪਹਿਲਾ ਸਥਾਨ, ਹਰਵੀਨ ਪਰਮਾਰ ਨੇ ਦੂਜਾ, ਕੋਮਲਪ੍ਰੀਤ ਕੌਰ ਅਤੇ ਕਮਲਪ੍ਰੀਤ ਸਿੰਘ ਬਲ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ।
**ਕਾਮਰਸ ਸਟਰੀਮ ਵਿੱਚ ਦਲਜੀਤ ਕੌਰ ਨੇ ਪਹਿਲਾ, ਤਰਨਪ੍ਰੀਤ ਤੰਨੂ ਨੇ ਦੂਜਾ ਅਤੇ ਰਿਸ਼ਭ ਪਾਂਡੇ ਨੇ ਤੀਜਾ ਸਥਾਨ ਹਾਸਲ ਕੀਤਾ।
**ਮੈਡੀਕਲ ਸਟਰੀਮ ਵਿੱਚ ਆਸ਼ੂ ਕੁਮਾਰੀ ਨੇ ਪਹਿਲਾ, ਮਨਮੀਤ ਕੌਰ ਨੇ ਦੂਜਾ ਅਤੇ ਜੀਆ ਸੁਮਨ ਨੇ ਤੀਜਾ ਸਥਾਨ ਹਾਸਲ ਕੀਤਾ।
**ਨਾਨ-ਮੈਡੀਕਲ ਸਟਰੀਮ ਵਿੱਚ ਰਾਘਵ ਜਸਵਾਲ ਨੇ ਪਹਿਲਾ, ਕੋਮਲ ਨੇ ਦੂਜਾ ਅਤੇ ਅੰਮ੍ਰਿਤਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
**ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੋਹਿੰਦਰ ਸਿੰਘ ਜਸਵਾਲ ਅਤੇ ਪ੍ਰਿੰਸੀਪਲ ਆਸ਼ਾ ਸ਼ਰਮਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Comments