ਪਿੰਡ ਹਰਬੰਸਪੁਰ ਵਿਖੇ ਸੰਸਥਾ ਵਲੋਂ 172 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ / ਖਾਲਸਾ ਅਜਨੋਹਾ

             
ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦਸਿਆ ਕਿ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ"ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਨਾਲ ਗੁਰਦੁਆਰਾ ਸਾਹਿਬ ਬਾਬਾ ਨਿਹਾਲ ਸਿੰਘ ਜੀ ਪਿੰਡ ਹਰਬੰਸਪੁਰ (ਜਗਜੀਤਪੁਰ) ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜਾ ਅਤੇ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦੀ ਸਲਾਨਾ ਬਰਸੀ ਸਮਾਗਮ ਤੇ 172 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਡਾਕਟਰ ਦੀ ਟੀਮ ਨੇ 150 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਵਿੱਚ ਦਵਾਈਆਂ ਦਿੱਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਸਥਾ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਗੁਰੂ ਘਰ ਵਜ਼ੀਰ ਭਾਈ ਜਰਨੈਲ ਸਿੰਘ,ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਪ੍ਰਧਾਨ ਅਜੈਬ ਸਿੰਘ,ਮੇਜਰ ਸਿੰਘ , ਡਾਕਟਰ ਸਤਨਾਮ ਸਿੰਘ ਖਾਲਸਾ, ਡਾਕਟਰ ਸੂਬੇਦਾਰ ਬਲਦੇਵ ਸਿੰਘ ਕਾਲਰਾ, ਡਾਕਟਰ ਤਰਸੇਮ ਸਿੰਘ,ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ,ਪੀਆ ਨਰੂੜ, ਰਾਜਵੀਰ ਕੌਰ ਪਾਸ਼ਟਾਂ, ਪਰਮਿੰਦਰ ਕੌਰ ਨਰੂੜ, ਭਗਵਾਨ ਸਿੰਘ ਖਾਲਸਾ,ਸਤਪਾਲ ਸਿੰਘ, ਰਣਧੀਰ ਸਿੰਘ, ਮੋਹਣ ਸਿੰਘ, ਲਖਬੀਰ ਸਿੰਘ ਲੱਖਾ, ਮੇਜਰ ਸਿੰਘ, ਅਜੀਤ ਸਿੰਘ, ਭੁਪਿੰਦਰ ਸਿੰਘ, ਜਸਵੀਰ ਸਿੰਘ, ਸਰਵਣ ਸਿੰਘ, ਅਮਰੀਕ ਸਿੰਘ, ਦਿਲਬਾਗ ਸਿੰਘ, ਤੀਰਤ ਸਿੰਘ, ਅਰਜੁਨ ਸਿੰਘ ਸ਼ਾਮ ਸਿੰਘ,ਦੀਪਾ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

Comments