*
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਨਰਿੰਦਰ ਅਜਨੋਹਾ, ਪਰਮਜੀਤ ਕਾਤਿਬ ਅਤੇ ਉਂਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਉੱਪਰ ਕਈ ਤਰ੍ਹਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਮੜ ਕੇ ਅਧਿਆਪਕਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਕਈ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਜਿਵੇਂ ਬੀਮਾ ਕਾਰਡ ਯੋਜਨਾ, ਡਰੱਗ ਸੈਂਸਸ, ਬੀ.ਐਲ.ਓ., ਇਲੈਕਸ਼ਨ ਡਿਊਟੀ, ਐਸ.ਆਈ. ਆਰ. ਦਾ ਕੰਮ, ਪਰਾਲੀ ਸਾੜਨ ਸਬੰਧੀ ਡਿਊਟੀ, ਸੈਂਸਸ ਅਤੇ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਹੋਰ ਗੈਰ ਵਿਗਿਆਨਕ ਪ੍ਰੋਜੈਕਟ ਜਿਵੇਂ ਮਿਸ਼ਨ ਸਮਰੱਥ, ਚਾਨਣ-ਰਿਸ਼ਮਾਂ, ਡਿਟੋਲ ਪ੍ਰੋਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗੈਰ-ਵਿੱਦਿਅਕ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁਝ ਦੇਖ ਕੇ ਮੂਕ ਦਰਸ਼ਕ ਬਣ ਬੈਠਾ ਹੈ ਜਦਕਿ ਸਿੱਖਿਆ ਵਿਭਾਗ ਵਿੱਚ ਪ੍ਰਮੋਸ਼ਨਾਂ ਨਾ ਹੋਣ ਕਰਕੇ ਪ੍ਰਬੰਧਕੀ ਪੋਸਟਾਂ ਖਾਲੀ ਹੋਣ ਕਰਕੇ ਸਕੂਲਾਂ ਦਾ ਆਰਜੀ ਪ੍ਰਬੰਧ ਕਰਕੇ ਬੁੱਤਾ ਸਾਰਿਆ ਜਾ ਰਿਹਾ ਹੈ।ਪੁਰਾਣੀ ਪੈਨਸ਼ਨ ਬਹਾਲ ਕਰਨ, ਕੇਂਦਰੀ ਸਕੇਲ ਜੁਲਾਈ 2020 ਪੱਤਰ ਅਤੇ 2015 ਪਰਖ ਕਾਲ ਪੱਤਰ ਰੱਦ ਕਰਨ, ਰੀਕਾਸਟ ਹੇਠ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ, ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਦੇਣ ਅਤੇ ਹੋਰ ਹੱਕੀ ਅਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਦੋ ਜੂਨ ਨੂੰ ਮੋਹਾਲੀ ਦੇ ਵਿੱਦਿਆ ਭਵਨ ਵਿਖੇ ਜਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।ਜੀ.ਟੀ.ਯੂ ਦੇ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਇਸ ਰੋਸ ਮੁਜਾਹਰੇ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ। ਇਸ ਮੌਕੇ ਜਸਵਿੰਦਰ ਸਿੰਘ, ਅਜੇ ਕੁਮਾਰ, ਪਵਨ ਕੁਮਾਰ, ਹਰੀਸ਼ ਪੁਰੀ, ਮਨਜਿੰਦਰ ਸਿੰਘ, ਉਂਕਾਰ ਤਨੂੰਲੀ, ਸੰਦੀਪ ਕੁਮਾਰ, ਸੁਰਜੀਤ ਸਿੰਘ, ਮੱਖਣ ਸਿੰਘ, ਹਰਮਨੋਜ ਕੁਮਾਰ, ਇੰਦਰਜੀਤ ਸਿੰਘ, ਮਨਜਿੰਦਰ ਕੁਮਾਰ, ਪਵਨਵੀਰ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਜੀਤ ਸਿੰਘ, ਗੁਰਮਨ ਸਿੰਘ, ਹਰਵਿੰਦਰ ਸਿੰਘ ਆਦਿ ਹਾਜਰ ਸਨ।*
Comments
Post a Comment