ਵਿਧਾਇਕ ਜਿੰਪਾ ਨੇ ਭਗਵਾਨ ਮਹਾਵੀਰ ਸੇਤੂ ਤੋਂ ਹਰਿਆਣਾ ਰੋਡ ਤੱਕ ਨਵੀਆਂ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ40 ਲੱਖ ਰੁਪਏ ਦੀ ਲਾਗਤ ਲਾਲ ਲਗਾਈਆਂ ਗਈਆਂ 96 ਆਧੁਨਿਕ ਸਟਰੀਟ ਲਾਈਟਾਂਨਗਰ ਨਿਗਮ ਨੇ ਮੌਜੂਦਾ ਕਾਰਜਕਾਲ ’ਚ ਲਾਈਟਾਂ ’ਤੇ ਖਰਚ ਕੀਤੇ 10 ਕਰੋੜ ਰੁਪਏ ਤੋਂ ਵੱਧਸ਼ਹਿਰਵਾਸੀਆਂ ਦੀ ਸੁਵਿਧਾ ਅਤੇ ਸੁਰੱਖਿਆ ਵਧਾਉਣ ਲਈ ਲਗਾਤਾਰ ਜਾਰੀ ਹਨ ਵਿਕਾਸ ਕਾਰਜ
ਹੁਸ਼ਿਆਰਪੁਰ, 24 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਸ਼ਾਮ ਭਗਵਾਨ ਮਹਾਵੀਰ ਸੇਤੂ ਤੋਂ ਲੈ ਕੇ ਹਰਿਆਣਾ ਰੋਡ (ਮਿਊਂਸਪਲ ਲਿਮਟ) ਤੱਕ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਨਗਰ ਨਿਗਮ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਇਸੇ ਕੜੀ ਤਹਿਤ 40 ਲੱਖ ਰੁਪਏ ਦੀ ਲਾਗਤ ਨਾਲ ਇਸ ਰਸਤੇ ’ਤੇ 96 ਨਵੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸ਼ਹਿਰ ਵਿਚ ਸਟਰੀਟ ਲਾਈਟਾਂ ’ਤੇ 10 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਲਕਿਆਂ ਵਿਚ ਪਹਿਲਾਂ ਹਨੇਰਾ ਰਹਿੰਦਾ ਸੀ, ਉਥੇ ਹੁਣ ਰੌਸ਼ਨੀ ਪਹੁੰਚ ਚੁੱਕੀ ਹੈ ਅਤੇ ਸ਼ਹਿਰ ਦੀਆਂ ਸਾਰੀਆਂ ਮਿਊਂਸਪਲ ਹੱਦਾਂ ਨੂੰ ਪੂਰੀ ਤਰ੍ਹਾਂ ਰੌਸ਼ਨ ਕਰਨ ਦਾ ਯਤਨ ਸਫ਼ਲਤਾਪੂਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਬਿਹਤਰ ਰੌਸ਼ਨੀ ਨਾਲ ਜਿਥੇ ਲੋਕਾਂ ਨੂੰ ਸੁਵਿਧਾ ਮਿਲੇਗੀ,ਉਥੇ ਸੁਰੱਖਿਆ ਵਿਵਸਥਾ ਵੀ ਮਜ਼ਬੂਤ ਹੋਵੇਗੀ। ਸ਼ਹਿਰਵਾਸੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਵਾਤਾਵਰਣ ਉਪਲਬੱਧ ਕਰਵਾਉਣਾ ਸਰਕਾਰ ਦੀ ਪਹਿਲਕਦਮੀ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੁਰੇਖਾ ਬੜਜਾਤਾ, ਸੁਖਵਿੰਦਰ ਕੌਰ, ਸਤਪਾਲ, ਤੀਰਥ ਰਾਮ, ਮਨੀ ਗੋਗੀਆ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।
Comments
Post a Comment