ਸਮਾਜ ਸੇਵੀ ਨਿਤਾਸ਼ਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ; ਨੀਤੀ ਤਲਵਾੜ ਵੱਲੋਂ ਵਾਰਡ ਨੰਬਰ 47 ਦੀ ਮਹਿਲਾ ਪ੍ਰਧਾਨ ਨਿਯੁਕਤ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
: ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਅਤੇ ਹਮੇਸ਼ਾ ਅੱਗੇ ਰਹਿਣ ਵਾਲੀ ਸ਼੍ਰੀਮਤੀ ਨਿਤਾਸ਼ਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਥਾਮ ਲਿਆ। ਅਕਾਲੀ ਦਲ ਦੀ ਸੀਨੀਅਰ ਮਹਿਲਾ ਨੇਤਰੀ ਨੀਤੀ ਤਲਵਾੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਅਤੇ ਮੌਕੇ 'ਤੇ ਹੀ ਵਾਰਡ ਨੰਬਰ 47 ਦੀ ਮਹਿਲਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਨੀਤੀ ਤਲਵਾੜ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮਾਜਿਕ ਬਦਲਾਅ ਦੀ ਗੱਲ ਆਉਂਦੀ ਹੈ, ਔਰਤਾਂ ਨੇ ਹਮੇਸ਼ਾ ਅੱਗੇ ਆ ਕੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ:
"ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਵਾਅਦੇ ਤਾਂ ਬਹੁਤ ਕੀਤੇ, ਪਰ ਅਸਲ ਵਿੱਚ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ। ਅੱਜ ਪੰਜਾਬ ਦੀਆਂ ਔਰਤਾਂ ਸਰਕਾਰ ਦੀਆਂ ਨੀਤੀਆਂ ਨਾਲ ਨਾਰਾਜ਼ ਹਨ ਅਤੇ ਇਹੀ ਮਹਿਲਾ ਸ਼ਕਤੀ 2027 ਦੀਆਂ ਚੋਣਾਂ ਵਿੱਚ ਵੱਡਾ ਬਦਲਾਅ ਲਿਆਵੇਗੀ।"

ਨੀਤੀ ਤਲਵਾੜ ਨੇ ਕਿਹਾ ਕਿ ਨਿਤਾਸ਼ਾ ਵਰਗੀਆਂ ਮਿਹਨਤੀ ਅਤੇ ਸਮਾਜ ਪ੍ਰਤੀ ਸਮਰਪਿਤ ਮਹਿਲਾਵਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 47 ਵਿੱਚ ਹੁਣ ਪਾਰਟੀ ਦੀਆਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੀਮਤੀ ਨਿਤਾਸ਼ਾ ਨੇ ਨੀਤੀ ਤਲਵਾੜ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੀਆਂ।
ਇਸ ਮੌਕੇ ਸ਼੍ਰੀਮਤੀ ਕ੍ਰਿਸ਼ਨਾ ਥਾਪਰ, ਸੋਨੀਆ ਤਲਵਾੜ, ਆਸਥਾ ਕਪੂਰ, ਸੁਸ਼ਮਾ ਚੱਢਾ, ਪਰਮਜੀਤ ਕੌਰ, ਸੋਨੀਆ, ਰਿਮਪੀ, ਮੀਨਾ ਅਤੇ ਆਸ਼ਾ ਵੀ ਮੌਜੂਦ ਸਨ।

Comments