ਚਬੇਵਾਲ ਅਤੇ ਮੇਹਟੀਆਣਾ ਥਾਣਿਆਂ ਵਿੱਚ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤੇ ਗਏ / ਡੀ.ਐਸ.ਪੀ. ਭਾਰਤ ਭੂਸ਼ਣ ਸੈਣੀ***ਇਹ ਸਾਰੇ ਕੇਸ ਐੱਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤੇ ਗਏ ਹੋਏ / ਡੀ.ਐੱਸ.ਪੀ. ਭਾਰਤ ਭੂਸ਼ਣ ਸੈਣੀ***ਤਿੰਨ ਮਹੀਨਿਆਂ ਵਿੱਚ ਦੋਵਾਂ ਥਾਣਿਆਂ ਵਿੱਚ 49 ਕੇਸ ਦਰਜ ਕੀਤੇ ਗਏ ਤੇ 52 ਆਰੋਪੀ ਗ੍ਰਿਫਤਾਰ ਕੀਤੇ ਗਏ / ਡੀ.ਐੱਸ.ਪੀ. ਭਾਰਤ ਭੂਸ਼ਣ ਸੈਣੀ


ਹੁਸ਼ਿਆਰਪੁਰ/ਦਲਜੀਤ ਅਜਨੋਹਾ
ਚਬੇਵਾਲ ਦੇ ਡੀ.ਐੱਸ.ਪੀ. ਭਾਰਤ ਭੂਸ਼ਣ ਸੈਣੀ, ਜੋ ਮੇਹਟੀਆਣਾ ਅਤੇ ਚਬੇਵਾਲ ਥਾਣਿਆਂ ਦੇ ਇੰਚਾਰਜ ਹਨ, ਨਾਲ ਉਨ੍ਹਾਂ ਅਧੀਨ ਆਉਂਦੇ ਥਾਣਿਆਂ ਵਿੱਚ ਪਿਛਲੇ ਤਿੰਨ ਮਹੀਨਿਆਂ ਵਿੱਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਵੱਲੋਂ ਵਿਸ਼ੇਸ਼ ਗੱਲਬਾਤ ਕੀਤੀ ਗਈ।ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਪੁਲਿਸ ਪੂਰੀ ਤਰ੍ਹਾਂ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਉਦੇਸ਼ 'ਨਸ਼ਾ ਮੁਕਤ ਪੰਜਾਬ' ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਕੀਤੀ ਗਈ ਕਾਨੂੰਨੀ ਕਾਰਵਾਈ ਅਧੀਨ ਚਬੇਵਾਲ ਥਾਣੇ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ 18 ਕੇਸ ਰਜਿਸਟਰ ਹੋਏ ਹਨ, 19 ਆਰੋਪੀ ਗ੍ਰਿਫਤਾਰ ਕੀਤੇ ਗਏ ਹਨ, 49 ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ ਹੈ, 1.4 ਕਿਲੋਗ੍ਰਾਮ ਪਾਪੀ ਹੱਸਕ ਅਤੇ 553 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਸੇ ਤਰ੍ਹਾਂ ਮੇਹਟੀਆਣਾ ਥਾਣੇ ਵਿੱਚ 31 ਕੇਸ ਰਜਿਸਟਰ ਹੋਏ ਹਨ, 33 ਆਰੋਪੀ ਗ੍ਰਿਫਤਾਰ ਕੀਤੇ ਗਏ ਹਨ, 103.88 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, 281 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ ਅਤੇ 5150 ਡਰੱਗ ਮਨੀ ਬਰਾਮਦ ਕੀਤੇ ਗਏ

Comments